ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਦੀ
ਸ਼ਹਾਦਤ ਦੀ ਬਰਸੀ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਉਹ ਇੱਕ ਅਜਿਹੇ ਕ੍ਰਾਂਤੀਕਾਰੀ ਸਨ ਜੋ ਭਾਰਤ ਵਿੱਚ ਬ੍ਰਿਟਿਸ਼ ਰਾਜ ਦੇ ਖਿਲਾਫ਼ ਲੜੇ।ਵਿਦਿਆਰਥੀਆਂ ਨੇ ਉਨ੍ਹਾਂ ਦੇ ਪੱਕੇ ਵਿਸ਼ਵਾਸ ਅਤੇ ਉਤਸ਼ਾਹ ਨੂੰ ਸਲਾਮ ਕੀਤਾ।ਜਿਸ ਨਾਲ ਉਸ ਵੀਰ ਪੁਰਖ ਨੇ ਅੰਗਰੇਜ਼ਾਂ ਦੇ ਪੰਜੇ ਵਿਚੋਂ ਦੇਸ਼ ਨੂੰ ਅਜ਼ਾਦ ਕਰਵਾਇਆ ਸੀ।ਵਿਦਿਆਰਥੀਆਂ ਨੇ ਉਨ੍ਹਾਂ ਦੇ ਬਚਪਨ ਅਤੇ ਜੱਦੋ-ਜ਼ਹਿਦ ਭਰੀ ਜਿ਼ੰਦਗੀ ਦੇ ਬਾਰੇ ਦੱਸਿਆ।ਇਸ ਵੀਰ ਪੁਰਖ ਨੇ ਸੱਤ ਸਾਲ ਦੀ ਉਮਰ ਵਿੱਚ ਆਪਣੇ ਮਾਤਾ-ਪਿਤਾ ਤੋਂ ਸਦੀਵੀਂ ਵਿਛੋੜਾ ਪਾ ਲਿਆ।13 ਅਪ੍ਰੈਲ 1919 ਵਿਸਾਖੀ ਦੇ ਸ਼ੁੱਭ ਦਿਹਾੜੇ ਤੇ ਜਦੋਂ ਜਨਰਲ ਡਾਇਰ ਨੇ ਸਭਾ ਵਿੱਚ ਅੰਨੇਵਾਹ ਗੋਲੀਆਂ ਚਲਾਈਆਂ ਜਿਸ ਨਾਲ ਉਨ੍ਹਾਂ ਦੀ ਜੀਵਨ ਦਿਸ਼ਾ ਹੀ ਬਦਲ ਗਈ।ਬੇਸਹਾਰਾ ਲੋਕਾਂ ਦੀ ਚੀਖ ਪੁਕਾਰ ਸੁਣ ਕੇ ਉਨ੍ਹਾਂ ਨੂੰ ਮੌਤ ਦੇ ਮੂੰਹ ਵਿੱਚ ਜਾਂਦਿਆਂ ਵੇਖ ਕੇ ਉਨ੍ਹਾਂ ਨੇ ਅੰਗਰੇਜ਼ਾਂ ਤੋਂ ਬਦਲਾ ਲੈਣ ਦਾ ਪ੍ਰਣ ਲਿਆ।ਇੱਕ ਲੰਬੇ ਇੰਤਜ਼ਾਰ ਦੇ ਬਾਅਦ 13 ਅਪ੍ਰੈਲ 1940 ਨੂੰ ਜਦੋਂ `ਈਸਟ ਇੰਡੀਆ ਐਸੋਸੀਏਸ਼ਨ` ਦੁਆਰਾ ਕੈਕਸਟਨ ਹਾਲ ਵਿੱਚ ਇੱਕ ਸਭਾ ਬੁਲਾਈ ਗਈ।ਉਥੇ ਊਧਮ ਸਿੰਘ ਨੇ ਮਾਈਕਲ ਓ ਡਾਇਰ ਤੇ 6 ਗੋਲੀਆਂ ਚਲਾਈਆਂ ਜੋ ਜਲ੍ਹਿਆਂ ਵਾਲੇ ਬਾਗ ਦੀ ਮੰਦਸ਼ਭਾਗੀ ਘਟਨਾ ਦੇ ਸਮੇਂ ਪੰਜਾਬ ਦਾ ਗਵਰਨਰ ਸੀ । ਊਧਮ ਸਿੰਘ, ਭਗਤ ਸਿੰਘ ਤੇ ਉਸ ਦੇ ਕ੍ਰਾਂਤੀਕਾਰੀ ਦਲ ਤੋਂ ਬਹੁਤ ਪ੍ਰਭਾਵਿਤ ਸਨ ਅਤੇ ਉਹ ਅਜ਼ਾਦੀ ਦੇ ਵਿਦਰੋਹ ਦਲ ਵਿੱਚ ਸ਼ਾਮਿਲ ਹੋ ਗਏ।ਇਸ ਘਟਨਾ ਦੇ ਬਾਅਦ ਉਹ ਫੜੇ ਗਏ ਤੇ ਉਨ੍ਹਾਂ ਨੂੰ 31 ਜੁਲਾਈ 1942 ਨੂੰ ਮੌਤ ਦੀ ਸਜ਼ਾ ਹੋ ਗਈ । ਇਸ ਮੌਕੇ ਤੇ ਵਿਦਿਆਰਥੀਆਂ ਨੇ ਦੇਸ ਭਗਤੀ ਦੇ ਗੀਤ ਗਾਏ ਤੇ ਕਵਿਤਾਵਾਂ ਸੁਣਾਈਆਂ ਅਤੇ ਅੰਤ ਵਿੱਚ ਪ੍ਰਣ ਲਿਆ ਕਿ ਉਹ ਵੀ ਇਸ ਵੀਰ ਪੁਰਖ ਦੇ ਵਾਂਗ ਪੱਕੇ ਇਰਾਦੇ, ਈਮਾਨਦਾਰੀ ਤੇ ਵਫ਼ਾਦਾਰੀ ਨਾਲ ਦੇਸ਼ ਦੀ ਸੇਵਾ ਕਰਣਗੇ ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਇਨ੍ਹਾਂ ਕ੍ਰਾਂਤੀਕਾਰੀਆਂ ਦੇ ਬਲਿਦਾਨ ਨੁੰ ਸਦਾ ਯਾਦ ਰੱਖਣਾ ਚਾਹੀਦਾ ਹੈ।ਉਹਨਾਂ ਨੇ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਮਾਜ ਵਿੰਚ ਵੱਧ ਰਹੀਆਂ ਬੁਰਾਈਆਂ ਦੇ ਵਿਰੁੱਧ ਖੜ੍ਹੇ ਹੋਣਾ ਤੇ ਨਿਆਂ ਲਈ ਲੜਣਾ ਹੀ ਉਹਨਾਂ ਨੂੰ ਸੱਚੀ ਸ਼ਰਧਾਂਜਲੀ ਦੇਣਾ ਹੈ ।
ਸਕੂਲ ਦੇ ਪ੍ਰਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਇਸ ਮੌਕੇ ਤੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਮਹਾਨ ਕ੍ਰਾਂਤੀਕਾਰੀ ਨੇਤਾਵਾਂ ਅਤੇ ਜਿ਼ੰਦਾਸ਼ਦਿਲ ਸ਼ਹੀਦ ਊਧਮ ਸਿੰਘ ਵਰਗੇ ਵੀਰ ਪੁਰਖਾਂ ਦੇ ਬਲਿਦਾਨ ਹੀ ਸਾਡੀ ਅਜ਼ਾਦੀ ਦੀ ਨੀਂਹ ਹਨ।ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਸਖ਼ਤ ਮਿਹਨਤ ਕਰਨ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media