ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਬਲਕਾਰ ਸਿੰਘ ਨੂੰ ਸੇਵਾ-ਮੁਕਤ ਹੋਣ ’ਤੇ ਅੱਜ ਨਿੱਘੀ ਵਿਦਾਇਗੀ
ਦਿੱਤੀ ਗਈ।ਵਿਦਾਇਗੀ ਸਮਾਗਮ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਕਿਹਾ ਕਿ ਬਲਕਾਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿਚ ਇਮਾਨਦਾਰੀ ਨਾਲ ਨਿਭਾਈ ਸੇਵਾ ਨਿਭਾਈ ਗਈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ ਤੇ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਬਲਕਾਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।ਇਸ ਮੌਕੇ ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾ ਕੋਹਨਾ, ਮਹਿੰਦਰ ਸਿੰਘ ਆਹਲੀ ਸਮੇਤ ਹੋਰ ਅਧਿਕਾਰੀਆਂ ਵੱਲੋਂ ਬਲਕਾਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ
ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …
Punjab Post Daily Online Newspaper & Print Media