ਬਠਿੰਡਾ, 2 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਠਿੰਡਾ ਵਿਖੇ ਪੰਜਾਬ ਦੇ ਮਹਾਨ ਸਪੂਤ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਸ਼ਰਧਾਂਜਲੀ ਭੇਟ ਕਰਨ ਹਿੱਤ ਇੱਕ ਖਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਸ਼ਰਧਾਂਜਲੀ ਸਮਾਰੋਹ ਦਾ ਮੱੱਖ ਮਕਸਦ ਬੱਚਿਆਂ ਅੰਦਰ ਪਨਪਦੇ ਦੇਸ਼ ਭਗਤੀ ਦੇ ਜ਼ਜ਼ਬੇ ਨੂੰ ਹੋਰ ਪ੍ਰਬਲ ਕਰਨਾ ਸੀ।ਇਸ ਦੌਰਾਨ ਸ਼ਹੀਦ ਊਧਮ ਸਿੰਘ ਦੇ ਜੀਵਨ ਨਾਲ ਸੰਬੰਧਤ ਕੁਇਜ਼ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸੰਸਥਾ ਦੇ ਡਿਪਟੀ ਡਾਇਰੈਕਟਰ (ਗਤੀਵਿਧੀਆਂ) ਬੀ.ਡੀ ਸ਼ਰਮਾ ਅਤੇ ਡਿਪਟੀ ਡਾਇਰੈਕਟਰ (ਸਹੂਲਤਾਂ) ਹਰਪਾਲ ਸਿੰਘ ਨੇ ਖਾਸ ਤੌਰ ਤੇ ਸ਼ਿਰਕਤ ਕੀਤੀ।ਉਨਾਂ ਨੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਤੇ ਚਾਨਣਾ ਪਾਉਂਦੇ ਹੋਏ ਆਪਣੀ ਦੇਸ਼ ਭਗਤੀ ਦੀ ਭਾਵਨਾ ਨੂੰ ਸਾਹਮਣੇ ਰੱਖਦੇ ਹੋਏ ਅਨਮੋਲ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ।
ਸਕੂਲ ਪਿ੍ਰੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਕਰਵਾਈ ਗਈ ਪ੍ਰਤੀਯੋਗਤਾ ਬੱਚਿਆਂ ਅੰਦਰ ਨੈਤਿਕ ਕਦਰਾਂ ਕੀਮਤਾਂ ਦਾ ਸੰਚਾਰ ਕਰਨ ਵਿੱਚ ਸਹਾਈ ਹੁੰਦੀ ਹੈ।ਬਾਬਾ ਫ਼ਰੀਦ ਗਰੁੱਪ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਲਾਸਾਨੀ ਦੱਸਿਆ।ਉਨਾਂ ਨੇ ਕੁਇਜ਼ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ।ਇਸ ਮੁਕਾਬਲੇ ਵਿੱਚ ਬਾਰਵੀਂ ਜਮਾਤ ਦੀ ਵਿਦਿਆਰਥਣ ਆਰਤੀ (10+2 ਨਾਨ ਮੈਡੀਕਲ-ਏ) ਨੇ ਪਹਿਲਾ ਸਥਾਨ, ਕਰਨ ਜਿੰਦਲ (10+2 ਨਾਨ ਮੈਡੀਕਲ-ਏ), ਅਕਾਸ਼ਦੀਪ ਕੌਰ (10+1 ਨਾਨ ਮੈਡੀਕਲ-ਈ) ਤੇ ਅਮੀਸ਼ਾ (10+1 ਨਾਨ ਮੈਡੀਕਲ-ਏ) ਨੇ ਦੂਸਰਾ ਸਥਾਨ ਹਾਸਲ ਕੀਤਾ ਜਦੋਂ ਕਿ ਰੁਕਮਣਦੀਪ ਕੌਰ (10+1 ਨਾਨ ਮੈਡੀਕਲ-ਏ), ਗੁਰਸਾਹਿਬ ਸਿੰਘ (10+2 ਮੈਡੀਕਲ-ਬੀ) ਅਤੇ ਮਨਿੰਦਰ ਸਿੰਘ (10+2 ਆਰਟਸ-ਐੱਫ) ਨੇ ਤੀਸਰੇ ਸਥਾਨ ’ਤੇ ਜਿੱਤ ਦਰਜ ਕਰਵਾਈ।ਸਮਾਗਮ ਦੇ ਅਖ਼ੀਰ ਵਿੱਚ ਡੀਨ ਸਟੂਡੈਂਟ ਵੈਲਫੇਅਰ ਵੱਲੋਂ ਸਮੁੱਚੇ ਵਿਦਿਆਰਥੀਆਂ, ਸਟਾਫ਼ ਮੈਬਰਾਂ ਅਤੇ ਆਏ ਹੋਏ ਪਤਵੰਤੇ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media