Wednesday, October 7, 2026

ਸੀ.ਜੀ.ਐਮ/ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚਿਲਡਰਨ ਹੋਮ ਦਾ ਦੌਰਾ

ਬਠਿੰਡਾ, 2 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਰਮਜੀਤ ਸਿੰਘ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ PPN0208201706ਸੇਵਾਵਾਂ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ ਸੀ.ਜੀ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚਿਲਡਰਨ ਹੋਮ ਦਾ ਦੌਰਾ ਕਰਦਿਆਂ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਜਨਰਲ ਨੋਲਜ ਦੇ ਸਵਾਲ ਵੀ ਕੀਤੇ ਅਤੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਸਵਾਲਾਂ ਦੇ ਜਵਾਬ ਦਿੱਤੇ।ਉਨਾਂ ਨੇ ਬੱਚਿਆਂ ਤੋਂ ਪੜਾਈ ਸਬੰਧੀ ਗੱਲਬਾਤ ਕੀਤੀ ਤਾਂ ਬੱਚਿਆਂ ਨੇ ਕਿਹਾ ਕੇ ਉਨਾਂ ਦੀ ਪੜਾਈ ਵਧੀਆ ਢੰਗ ਨਾਲ ਚੱਲ ਰਹੀ ਹੈ ਅਤੇ ਖਾਣ ਪੀਣ ਵੀ ਵਧੀਆ ਮਿਲ ਰਿਹਾ ਹੈ।ਉਨਾਂ ਨੇ ਚਿਲਡਰਨ ਹੋਮ ਵਿਚ ਬਣੀ ਰਸੋਈ ਦਾ ਨਿਰੀਖਣ ਕੀਤਾ ਅਤੇ ਉਥੇ ਲੱਗੇ ਆਰ.ਓ ਦਾ ਪਾਣੀ ਵੀ ਪੀ ਕੇ ਚੈਕ ਕੀਤਾ ਅਤੇ ਤਸੱਲੀ ਪ੍ਰਗਟ ਕੀਤੀ ਕਿ ਉਥੇ ਸਭ ਤਰਾਂ ਦੇ ਪ੍ਰਬੰਧ ਸਹੀ ਤਰੀਕੇ ਨਾਲ ਚੱਲ ਰਹੇ ਹਨ ਉਨਾਂ ਨੇ ਕਰਮਚਾਰੀਆਂ ਨੂੰ ਕਿਹਾ ਕਿ ਜਿਹੜੇ ਬੱਚੇ ਚਿਲਡਰਨ ਹੋਮ ਵਿੱਚ ਆਉਂਦੇ ਹਨ ਉਨਾਂ ਬੱਚਿਆਂ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਜੱਜ ਸਾਹਿਬ ਨੇ ਬਚਿਆਂ ਨੂੰ ਉਨਾਂ ਦੇ ਬੁਨਿਆਦੀ ਅਧਿਕਾਰਾਂ ਅਤੇ ਫਰਜ਼ਾਂ ਬਾਰੇ ਵੀ ਦਸਿਆ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply