ਸੰਦੌੜ, 2 ਅਗਸਤ (ਹਰਮਿੰਦਰ ਸਿੰਘ ਭੱਟ) – ਇਲਾਕੇ ਦੀ ਨਾਮਵਾਰ ਸੰਸਥਾ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਜਿਥੇ ਵਿਦਿਅਕ ਖੇਤਰ ਵਿੱਚ ਮੋਹਰੀ ਰੋਲ ਅਦਾ
ਕਰ ਰਿਹਾ ਹੈ, ਉਥੇ ਹੀ ਉਸ ਵਲੋਂ ਖੇਡਾਂ ਦੇ ਖੇਤਰ ਵਿਚ ਵੀ ਨਿੱਤ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਜਾ ਰਹੇ ਹਨ।ਇਸ ਸਕੂਲ ਦੇ ਵਿਦਿਆਰਥੀਆਂ ਨੇ ਰਸਾ-ਕਸੀ ਦੀ ਅੰਡਰ-17 ਟੀਮ ਵਿੱਚ ਮੁੰਡੇ ਤੇ ਕੁੜੀਆਂ ਦੋਵੇ ਟੀਮਾਂ ਨੇ ਖੇਡਦੇ ਹੋਏ ਜੋਨ ਭੋਗੀਵਾਲ ਵਿਖੇ ਵਿਰੋਧੀ ਟੀਮ ਨੂੰ ਹਰਾ ਕੇ ਜੋਨ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੇ ਚੈਅਰਮੈਨ ਨਰਿੰਦਰ ਸਿੰਘ ਨੇ ਇਸ ਜਿੱਤ ਦੀ ਖੁਸ਼ੀ ਵਿਚ ਬੱਚਿਆਂ ਅਤੇ ਟੀਮ ਦੇ ਕੋਚ ਮਨਦੀਪ ਸ਼ਰਮਾ ਨੂੰ ਵਧਾਈ ਦਿੱਤੀ।ਇਸ ਮੌਕੇ ਸਕੂਲ ਪਿ੍ਰੰਸੀਪਲ ਮੈਡਮ ਰਮਨਦੀਪ ਕੌਰ, ਡੀ.ਪੀ ਬਲਕਾਰ ਸਿੰਘ ਅਤੇ ਡੀ.ਪੀ ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media