ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲਾਈਟ ਕਾਨਵੈਂਟ ਸਕੂਲ ਵਿਖੇ ਦੇਸ਼ ਦੀ ਅਜਾਦੀ ਤੇ ਲੋਕ ਭਲਾਈ ਲਈ
ਜੂਝਣ ਵਾਲੇ ਆਜ਼ਾਦੀ ਦੇ ਪ੍ਰਵਾਨੇ ਸ਼ਹੀਦ ਉਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵਿਸੇਸ਼ ਇਕੱਠ ਵਿੱਚ ਦੇਸ਼ ਭਗਤੀ ਦੇ ਗੀਤ ਗਾਏ ਅਤੇ ਇਸ ਤੋ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਉਧਮ ਸਿੰਘ ਚੌਕ, ਜੰਡਿਆਲਾ ਗੁਰੂ ਤੱਕ ਰੈਲੀ ਕੱਢੀ ਜਿਸ ਵਿੱਚ ਦੇਸ਼ ਭਗਤੀ ਦੀ ਭਾਵਨਾ ਅਤੇ ਊਧਮ ਸਿੰਘ ਦੀ ਸ਼ਹੀਦੀ ਨੂੰ ਯਾਦ ਕੀਤਾ ਤੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਲਈ “ਨਸ਼ੇ ਛੱਡੋ, ਦੇ ਨਾਹਰੇ ਲਾਏ।
ਸੁਖਚੈਨ ਸਿੰਘ ਨੇ ਸੰਬੋਧਨ ਕਰਦੇ ਹੋਏ ਸ਼ਹੀਦ ਊਧਮ ਸਿੰਘ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਅਮਰਪ੍ਰੀਤ ਕੌਰ, ਤਨਵੀਰ ਕੌਰ, ਮਮਤਾ ਅਰੌੜਾ, ਪ੍ਰਿੰਸੀਪਲ ਹਰਦੇਵ ਸਿੰਘ, ਪਰਵੀਨ ਨੰਦਾ, ਸੰਤੋਖ ਸਿੰਘ, ਰਵਰੂਪ ਸਿੰਘ, ਸ਼ਿਲਪਾ ਸ਼ਰਮਾ, ਵਰਿੱਤੀ ਦੁੱਗਾ ਆਦਿ ਇਸ ਮੌਕੇ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media