Sunday, October 4, 2026

ਸੰਤ ਬਾਬਾ ਪਿਆਰਾ ਸਿੰਘ ਦੀ ਬਰਸੀ 5 ਅਗਸਤ ਨੂੰ

ਸਮਰਾਲਾ, 1 ਅਗਸਤ (ਪੰਜਾਬ ਪੋਸਟ- ਕੰਗ) – ਇੱਥੋ ਨਜਦੀਕੀ ਪਿੰਡ ਪਪੜੌਦੀ ਵਿਖੇ ਸੰਤ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ 29ਵੀਂ ਬਰਸੀ 5 ਅਗਸਤ ਨੂੰ ਮਨਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਪ੍ਰੀਤਮ ਸਿੰਘ ਪਪੜੌਦੀ ਵਾਲਿਆਂ ਨੇ ਦੱਸਿਆ ਕਿ 3 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਜਾਣਗੇ ਅਤੇ 5 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਰਾਗੀ ਜਥਿਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਤਰਨ ਕੀਤਾ ਜਾਵੇਗਾ, ਜਿਸ ਸੰਤ ਬਾਬਾ ਪਿਆਰਾ ਸਿੰਘ ਜੀ ਦੇ ਜੀਵਨ ਸਬੰਧੀ ਅਤੇ ਉਨਾਂ ਦੀਆਂ ਸਿੱਖਿਆਵਾਂ ਸਬੰਧੀ ਦੱਸਿਆ ਜਾਵੇਗਾ।ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply