ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵੀਨਿਊ ਏਅਰ ਪੋਰਟ ਵਿਖੇ ਤੀਆਂ ਦਾ
ਤਿਉਹਾਰ `ਧੀਆਂ ਤੇ ਤੀਆਂ` ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਮਨਮੋਹਨ ਸਿੰਘ ਖੰਨਾ, ਮੈਂਬਰ ਇੰਚਾਰਜ ਅਤੇ ਅਮਰਜੀਤ ਸਿੰਘ ਸਭਰਵਾਲ, ਮੈਂਬਰ ਇੰਚਾਰਜ ਨੇ ਇਸ ਮੌਕੇ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਦੌਰਾਨ ਸੰਗੀਤ ਤੋਂ ਇਲਾਵਾ ਭੰਡਾਂ ਦਾ ਪ੍ਰੋਗਰਾਮ ਵੀ ਪੇਸ਼ ਕੀਤਾ।ਗਿੱਧੇ ਅਤੇ ਭੰਗੜੇ ਨੇ ਦਰਸ਼ਕਾਂ ਨੂੰ ਕੀਲ ਲਿਆ।ਅਧਿਆਪਕਾਂ ਤੇ ਮਾਪਿਆਂ ਦੇ ਪ੍ਰੰਪਰਾਗਤ ਪਹਿਰਾਵੇ ਨੇ ਸੱਭਿਆਚਾਰਕ ਮਾਹੌਲ ਅਤੇ ਤਿੰਝਣ ਦੇ ਪ੍ਰਤੀਕ ਚਰਖਾ, ਪੱਖੀਆਂ, ਛੱਜ ਨਾਲ ਤੀਆਂ ਦੇ ਮੇਲੇ ਤਿਉਹਾਰ ਦੀ ਵਿਰਾਸਤ ਦਾ ਮਹੌਲ ਸਿਰਜਿਆ ਗਿਆ।
ਸਭਿਆਚਾਰਕ ਪਹਿਰਾਵੇ ਦੇ ਆਧਾਰ `ਤੇ ਬੱਚਿਆਂ ਦੀਆਂ ਮਾਵਾਂ ਵਿਚੋਂ ਯਾਦਵਿੰਦਰ ਕੌਰ ਨੂੰ ਤੀਆਂ ਦੀ ਰਾਣੀ ਦਾ ਖਿਤਾਬ ਦਿੱਤਾ ਗਿਆ।ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆਂ ਨੂੰ’ ਆਖਿਆ ਅਤੇ ਤੀਆਂ ਦੇ ਤਿਉਹਾਰ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਆਉਣ ਵਾਲੀ ਪੀੜੀ ਨੂੰ ਆਪਣੇ ਸਭਿਆਚਾਰ ਨਾਲ ਜੋੜਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਦੇ ਹਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media