ਪਠਾਨਕੋਟ, 2 ਅਗਸਤ (ਪੰਜਾਬ ਪੋਸਟ ਬਿਊਰੋ) – ਅੰਨੇਵਾਹ ਅਤੇ ਬਗੈਰ ਸਿਫਾਰਸ਼ਾਂ ਤੋਂ ਕੀਟਨਾਸ਼ਕ ਜ਼ਹਿਰਾਂ ਦੀ ਵਰਤੋਂ ਕਰਨ ਨਾਲ ਖਾਦ ਪਦਾਰਥ,ਵਾਤਾਵਰਣ
ਪ੍ਰਦੂਸ਼ਿਤ ਤਾਂ ਹੋ ਹੀ ਰਿਹਾ ਹੈ ਅਤੇ ਨਾਲ ਹੀ ਖੇਤੀ ਲਾਗਤ ਖਰਚੇ ਵਧਣ ਕਾਰਨ ਸ਼ੁੱਧ ਖੇਤੀ ਆਮਦਨ ਘਟ ਰਹੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਸ਼੍ਰੀਮਤੀ ਨੀਲਿਮਾ ਕੁਮਾਰ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਗਵਾਈ ਹੇਠ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਰਹੀਮਪੁਰ ਬਲਾਕ ਪਠਾਨਕੋਟ ਵਿੱਚ ਗਾਂਹਵਧੂ ਕਿਸਾਨ ਨੰਬਰਦਾਰ ਸੰਦੀਪ ਕੁਮਾਰ ਦੇ ਖੇਤਾਂ ਵਿੱਚ ਝੋਨੇ ਦੀਆਂ ਬਿਮਾਰੀਆਂ ਅਤੇ ਕੀੜਿਆਂ ਬਾਰੇ ਜਾਣਕਾਰੀ ਦਿੰਦਿਆਂ ਕਹੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਸਾਹਿਲ ਮਹਾਜਨ ਏ.ਟੀ.ਐਮ, ਵਿਕਰਾਂਤ ਸੈਣੀ ਸਰਪੰਚ ਪੱਖੋਚੱਕ, ਸੰਦੀਪ ਕੁਮਾਰ ਮੈਂਬਰ ਪੰਚਾਇਤ ਸਮੇਤ ਹੋਰ ਕਿਸਾਨ ਹਾਜ਼ਰ ਸਨ।
ਝੋਨੇ ਦੀ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਫਸਲ ਉਪਰ ਤਕਰੀਬਨ ਦਰਜਨ ਤੋਂ ਵੱਧ ਕੀੜੇ ਹਮਲਾ ਕਰਕੇ ਔਸਤਨ 28% ਫੀਸਦੀ ਨੁਕਸਾਨ ਕਰ ਦਿੰਦੇ ਹਨ ਅਤੇ ਇਨਾਂ ਵਿੱਚੋਂ ਮੁੱਖ ਤੌਰ ਤੇ ਤਣੇ ਦਾ ਗੜੂੰਆਂ, ਪੱਤਾ ਲਪੇਟ ਸੁੰਡੀ, ਕੰਡਿਆਲੀ ਕਾਲੀ ਭੂੰਡੀ, ਟਿੱਡੇ ਅਤੇ ਚੂਹੇ ਕੁੱਝ ਅਜਿਹੇ ਕੀੜੇ ਹਨ, ਜਿੰਨਾ ਦੀ ਸਮੇਂ ਸਿਰ ਰੋਕਥਾਮ ਕਰਕੇ ਹੋਣ ਵਾਲੇ ਨੁਕਸਾਨ ਨੂੰ ਘਟਾ ਕੇ ਪੈਦਾਵਾਰ ਵਿੱਚ ਵਾਧਾ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਕਿਸਾਨ ਆਪਣੀਆਂ ਸਮੱਸਿਆਂਵਾਂ ਦੇ ਹੱਲ ਲਈ ਦੁਕਾਨਦਾਰਾਂ ਤੇ ਨਿਰਭਰ ਕਰਦੇ ਹਨ, ਜਿਸ ਨਾਲ ਕਈ ਵਾਰੀ ਫਾਇਦੇ ਦੀ ਬਜਾਏ ਨੁਕਸਾਨ ਹੋ ਜਾਂਦਾ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦ ਕਦੇ ਕਿਸੇ ਵੀ ਫਸਲ ਉਪਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਪਹਿਲਾਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਸਿਫਾਰਸ਼ ਕੀਤੀਆਂ ਕੀਟਨਾਸ਼ਕ ਰਸਾਇਣਾਂ ਦਾ ਹੀ ਛਿੜਕਾਅ ਕਰਨ ਤਾਂ ਜੋ ਕੀੜਿਆਂ ਦੀ ਸੁਚੱਜੀ ਰੋਕਥਾਮ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।ਉਨਾਂ ਕਿਹਾ ਕਿ ਝੌਨੇ ਦੀ ਕਿਸਮ ਪੀ.ਆਰ 126 ਕਈ ਜਗਾ ਨਿਸਰਣ ਦੀ ਹਾਲਤ ਵਿੱਚ ਪਹੁੰਚ ਗਈ ਹੈ,ਜਿਸ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ।ਉਨਾਂ ਕਿਹਾ ਕਿ ਇਹ ਕਿਸਾਨਾਂ ਦੇ ਖੇਤਾਂ ਵਿੱਚ 40-45 ਦਿਨਾਂ ਦੀ ਪਨੀਰੀ ਲੱਗੀ ਹੈ,ਉਥੇ ਇਹ ਸਮੱਸਿਆ ਆਈ ਹੈ ਅਤੇ ਜਿਨਾਂ ਖੇਤਾਂ ਵਿੱਚ 25-30 ਦਿਨ ਦੀ ਪਨੀਰੀ ਲੱਗੀ ਹੈ, ਉਹ ਫਸਲ ਬਹੁਤ ਵਧੀਆ ਹੈ।ਉਨਾਂ ਕਿਹਾ ਕਿ ਇਹ ਕਿਸਮ 120-125 ਦਿਨਾਂ ਵਿੱਚ ਪੱਕ ਜਾਂਦੀ ਹੈ ਇਸ ਲਈ ਪੀ.ਆਰ 126 ਦੀ ਲਵਾਈ ਸਮੈਨ ਪਨੀਰੀ ਦੀ ਉਮਰ 25-30 ਦਿਨ ਹੋਣੀ ਚਾਹੀਦੀ ਹੈ।ਉਨਾ ਕਿਹਾ ਕਿ ਜਿਥੇ ਕਿਤੇ ਪੀ.ਆਰ 126 ਨਿਸਰਣ ਦੀ ਸਥਿਤੀ ਵਿੱਚ ਹੈ, ਉਥੇ ਯੂਰੀਆ ਦੀ ਵਧੇਰੇ ਵਰਤੋਂ ਕਰਨ ਨਾਲ ਫਸਲ ਠੀਕ ਹੋ ਜਾਵੇਗੀ।ਉਨਾਂ ਕਿਹਾ ਕਿ ਜੇਕਰ ਬਾਸਮਤੀ 1121 ਦੇ ਬੂਟੇ ਉੱਚੇ ਹੋ ਰਹੇ ਹਨ ਤਾਂ ਉੱਚੇ ਬੂਟੇ ਜੜੋਂ ਪੁੱਟ ਕੇ ਨਸ਼ਟ ਕਰ ਦੇਣੇ ਚਾਹੀਦੇ ਹਨ ਤਾਂ ਜੋ ਬਿਮਾਰੀ ਅਗਾਂਹ ਨਾ ਫੈਲੇ।ਉਨਾਂ ਕਿਹਾ ਕਿ ਪੈਰਾਂ ਦੇ ਗਲਣ ਦੇ ਰੋਗ ਦੀ ਰੋਕਥਾਮ ਲਈ ਦਾਣੇਦਾਰ ਜਾਂ ਹੋਰ ਕੀਟਨਾਸ਼ਕ ਨਹੀਂ ਵਰਤਣੀਆਂ ਚਾਹੀਦੀਆਂ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media