ਨਵੀਂ ਦਿੱਲੀ, 8 ਜੁਲਾਈ (ਅੰਮ੍ਰਿਤ ਲਾਲ ਮੰਨਣ)- ਗੁਰੂ ਘਰ ਦੇ ਅਨਿੰਨ ਸੇਵਕਾਂ ਅਤੇ ਗੁਰੂ ਸਾਹਿਬਾਨ ਦੀ ਸੇਵਾ ਵਿੱਚ ਸਮਰਪਤ ਰਹੇ ਗੁਰਸਿੱਖਾਂ ਦੇ ਜੀਵਨ ਅਤੇ ਕਾਰਜਾਂ ਦਾ ਸਨਮਾਨ ਕਰਨ ਤੇ ਉਨ੍ਹਾਂ ਦੇ ਜੀਵਨ ਤੋਂ ਜਨ-ਮਾਨਸ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਅਰੰਭ ਕੀਤੀ ਗਈ ਹੋਈ ਵਿਸ਼ੇਸ਼ ਸਮਾਗਮਾਂ ਦੀ ਲੜੀ ਨੂੰ ਅਗੇ ਵਧਾਉਦਿਆਂ 12 ਅਤੇ 13 ਜੁਲਾਈ ਨੂੰ ਭਾਈ ਗੁਰਦਾਸ ਜੀ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਅਤੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ: ਸਿ: ਗੁ: ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਸਬੰਧ ਵਿੱਚ ਸ਼ਨੀਵਾਰ 12 ਜੁਲਾਈ ਨੂੰ ਮਾਤਾ ਸੁੰਦਰੀ ਕਾਲਜ ਦੇ ਆਡੀਟੋਰੀਅਮ ਵਿੱਖੇ ਡਾ. ਜਸਪਾਲ ਸਿੰਘ ਉਪ-ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ ਸੈਮੀਨਾਰ ਹੋ ਰਿਹਾ ਹੈ, ਜਿਸ ਵਿੱਚ ਆਏ ਸਜਣਾਂ ਦਾ ਸੁਆਗਤ ਜ. ਮਨਜੀਤ ਸਿੰਘ ਜੀ.ਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮਾਗਮ ਦੀ ਅਰੰਭਤਾ ਦੀ ਰਸਮ ਪ੍ਰੋ. ਮਨਜੀਤ ਸਿੰਘ ਸਾਬਕਾ ਜਥੇਦਾਰ ਅਕਾਲ ਤਖਤ ਤੇ ਕੇਸਗੜ੍ਹ ਸਾਹਿਬ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਤੇ ਸ. ਮਨਪ੍ਰੀਤ ਸਿੰਘ (ਰਿਸਰਚ ਫੈਲੋ ਗੁਰੂ ਨਾਨਕ ਦੇਵ ਯੂਨੀਵਰਸਿਟੀ), ਡਾ. ਮੁੱਹਬਤ ਸਿੰਘ (ਗੁਰੂ ਨਾਨਕ ਦੇਵ ਯੂਨੀਵਰਸਿਟੀ), ਡਾ. ਹਰਭਜਨ ਸਿੰਘ (ਪੰਜਾਬੀ ਯੂਨੀਵਰਸਿਟੀ), ਡਾ. ਗੁਲਜ਼ਾਰ ਸਿੱੰਘ (ਗੁਰੂ ਨਾਨਕ ਦੇਵ ਯੂਨੀਵਰਸਿਟੀ) ਅਤੇ ਡਾ. ਜਸਬੀਰ ਸਾਬਰ ਭਾਈ ਗੁਰਦਾਸ ਜੀ ਦੇ ਜੀਵਨ, ਰਚਨਾ, ਅਤੇ ਕਾਰਜਾਂ ਸਬੰਧੀ ਆਪਣੇ ਖੋਜ ਭਰਪੂਰ ਪਰਚੇ ਪੇਸ਼ ਕਰਨਗੇ। ਪੇਸ਼ ਕੀਤੇ ਗਏ ਇਨ੍ਹਾਂ ਪਰਚਿਆਂ ਪੁਰ ਸ. ਤਰਲੋਚਨ ਸਿੰਘ ਸਾਬਕਾ ਸਾਂਸਦ ਅਤੇ ਚੇਅਰਮੈਨ ਕੌਮੀ ਘਟ ਗਿਣਤੀ ਕਮਿਸ਼ਨ ਵਿਚਾਰ-ਚਰਚਾ ਕਰਨਗੇ।ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਇਸ ਤੋਂ ਉਪਰੰਤ ਡਾ. ਜਸਪਾਲ ਸਿੰਘ ਪ੍ਰਧਾਨਗੀ ਭਾਸ਼ਣ ਦੇਣਗੇ ਅਤੇ ਸ. ਮਨਜਿੰਦਰ ਸਿੰਘ ਸਿਰਸਾ ਜਨਰਲ ਸਕਤੱਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਉਹ ਆਪ (ਰਾਣਾ ਪਰਮਜੀਤ ਸਿੰਘ) ਆਏ ਸਜਣਾਂ ਦਾ ਧੰਨਵਾਦ ਕਰਨ ਦੀ ਰਸਮ ਅਦਾ ਕਰਨਗੇ।
ਰਾਣਾ ਪਰਮਜੀਤ ਸਿੰਘ ਨੇ ਹੋਰ ਦਸਿਆ ਕਿ ਇਸ ਤੋਂ ਅਗਲੇ ਦਿਨ, ਅਰਥਾਤ ਐਤਵਾਰ ੧੩ ਜੁਲਾਈ ਨੂੰ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਾਈ ਗੁਰਦਾਸ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਵੇਗਾ। ਜਿਸ ਵਿੱਚ ਪੰਥ ਪ੍ਰਵਾਨਤ ਕੀਰਤਨੀਏ ਭਾਈ ਅਰਜਨ ਸਿੰਘ (ਕੁਰੂਕਸ਼ੇਤਰ), ਭਾਈ ਬਲਵਿੰਦਰ ਸਿੰਘ ਲੋਪੋਕੇ (ਸ੍ਰੀ ਦਰਬਾਰ ਸਾਹਿਬ), ਭਾਈ ਮਨੋਹਰ ਸਿੰਘ (ਗੁ. ਸੀਸਗੰਜ ਸਾਹਿਬ), ਭਾਈ ਸੰਦੀਪ ਸਿੰਘ (ਸ੍ਰੀ ਦਰਬਾਰ ਸਾਹਿਬ) ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਦੇ ਜਥੇ ਭਾਈ ਗੁਰਦਾਸ ਜੀ ਦੀਆਂ ਰਚਨਾਵਾਂ ਪੁਰ ਅਧਾਰਤ ਕੀਰਤਨ ਕਰਨਗੇ ਅਤੇ ਭਾਈ ਰਣਜੀਤ ਸਿੰਘ ਹੈੱਡ ਗ੍ਰੰਥੀ ਗੁ. ਬੰਗਲਾ ਸਾਹਿਬ ਅਤੇ ਪ੍ਰੋ. ਮਨਜੀਤ ਸਿੰਘ ਭਾਈ ਗੁਰਦਾਸ ਜੀ ਦੇ ਜੀਵਨ, ਕਾਰਜਾਂ ਅਤੇ ਗੁਰੂ ਘਰ ਦੀ ਸੇਵਾ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਦੇਣਗੇ। ਇਸ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ ਚੜ੍ਹਦੀਕਲਾ ਟਾਈਮ ਟੀਵੀ ਅਤੇ ਗੁਰਦੁਆਰਾ ਕਮੇਟੀ ਦੀ ਵੈੱਬਸਾਈਟ www.dsgmc.in ਪੁਰ ਹੋਵੇਗਾ।
Check Also
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ
ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, …