Saturday, October 3, 2026

ਰੱਖੜੀ ਦਾ ਤਿਉਹਾਰ ਬੜੀ ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਰੱਖੜੀ ਦਾ PPN0308201702ਤਿਉਹਾਰ ਬੜੀ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੀ-ਨਰਸਰੀ ਤੋਂ ਲੈ ਕੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੇਸਟ ਮਟੀਰੀਅਲ ਤੋਂ ਰੱਖੜੀਆਂ, ਕਾਰਡ ਬਣਾਏ ਤੇ ਥਾਲੀਆਂ ਸਜਾ ਕੇ ਆਪਣੇ ਹੁਨਰ ਦੀ ਪੇਸ਼ਕਾਰੀ ਕੀਤੀ।ਬੱਚਿਆਂ ਦੇ ਬਾ-ਕਮਾਲ ਪ੍ਰਦਰਸ਼ਨ ਨੇ ਉਹਨਾਂ ਦੀ ਕਲਾ ਦਾ ਪ੍ਰਤੱਖ ਪ੍ਰਮਾਣ ਵੀ ਦਿਤਾ।ਬੱਚਿਆਂ ਨੇ ਰੱਖੜੀਆਂ ਵੀ ਬੰਨੀਆਂ ਅਤੇ ਟਾਫੀਆਂ ਖਾਧੀਆਂ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਰੱਖੜੀ ਦੀ ਵਧਾਈ ਦਿੱਤੀ ਅਤੇ ਉਹਨਾਂ ਵਲੋਂ ਬਣਾਈਆਂ ਰੱਖੜੀਆਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਕ੍ਰਿਰਿਆਂਵਾਂ ਸਕੂਲ ਦੇ ਸਿਲੇਬਸ ਦਾ ਹਿੱਸਾ ਹੋਣੀਆਂ ਲਾਜ਼ਮੀ ਹਨ, ਜੋਂ ਬੱਚਿਆਂ ਦੇ ਸਰਵ ਪੱਖੀ ਵਿਕਾਸ ਵਿੱਚ ਵਿਸ਼ੇਸ਼ ਯੋਗਦਾਨ ਪਾਉਦੀਆਂ ਹਨ।ਉਨਾਂ ਕਿਹਾ ਕਿ ਅਜੋਕੇ ਪਦਾਰਥਵਾਦੀ ਯੁੱਗ ਵਿੱਚ ਲੋਕਾਂ ਵਲੋਂ ਵਲੋਂ ਭੁਲਾਏ ਜਾ ਰਹੇ ਤਿਉਹਾਰਾਂ ਤੇ ਰਿਸ਼ਤਿਆਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply