ਜੰਡਿਆਲਾ ਗੁਰੂ, 3 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ 6 ਗ੍ਰਾਮ ਹੀਰੋਇਨ ਸਮੇਤ ਇੱਕ
ਵਿਅੱਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਥਾਣੇ ਦੇ ਏ.ਐਸ.ਆਈ ਜਸਵਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਡੀ.ਐਸ.ਪੀ ਜੰਡਿਆਲਾ ਗੁਰਪ੍ਰਤਾਪ ਸਿੰਘ ਸਹੋਤਾ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਐਚ.ਓ ਹਰਜਿੰਦਰ ਸਿੰਘ ਦੇ ਹੁਕਮਾਂ ਤਹਿਤ ਬੀਤੀ ਸ਼ਾਮ ਉਹ ਅਪਣੀ ਪੁਲਿਸ ਪਾਰਟੀ ਸਮੇਤ ਏ.ਐਸ.ਆਈ ਨਰੇਸ਼ ਕੁਮਾਰ ਚੌਕੀ ਇੰਚਾਰਜ ਘੋੜੇ ਸ਼ਾਹ ਰੋਡ `ਤੇ ਗਸ਼ਤ ਕਰ ਰਹੇ ਸੀ ਕਿ ਅਚਾਨਕ ਇਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ ਅਤੇ ਉਸ ਨੇ ਆਪਣੀ ਜੇਬ ਵਿੱਚੋਂ ਇਕ ਲਿਫ਼ਾਫ਼ਾ ਬਾਹਰ ਸੁੱਟਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਪਾਰਟੀ ਨੇ ਉਸ ਨੂੰ ਮੌਕੇ ਤੋਂ ਦਬੋਚ ਲਿਆ।ਲਿਫਾਫੇ ਵਿਚੋਂ ਪੜਤਾਲ ਕਰਨ ਉਪਰੰਤ 6 ਗ੍ਰਾਮ ਹੀਰੋਇਨ ਬਰਬਾਦ ਕੀਤੀ ਗਈ।ਦੋਸ਼ੀ ਰੁਪਿੰਦਰ ਸਿੰਘ ਉਰਫ ਟੋਨੀ ਪੁੱਤਰ ਅਜੀਤ ਸਿੰਘ ਕੌਮ ਮਜ਼੍ਹਬੀ ਮੁਹੱਲਾ ਸ਼ੇਖੂਪੁਰਾ ਨੂੰ ਹਿਰਾਸਤ ਵਿਚ ਲੈਣ ਉਪਰੰਤ ਉਸਦੇ ਖਿਲਾਫ ਪਰਚਾ ਨੰਬਰ 160 ਜੁਰਮ 21,51,85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ।ਦੱਸਿਆ ਜਾਂਦਾ ਹੈ ਕਿ ਇਹ ਨੌਜਵਾਨ ਵੀ ਅਕਾਲੀ ਕੌਂਸਲਰ ਦੇ ਨਜ਼ਦੀਕੀ ਰਿਸ਼ਤੇਦਾਰ ਵਿਚੋਂ ਭਤੀਜਾ ਲੱਗਦਾ ਹੈ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media