ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਕਾਲਜ ’ਚ ਸ਼ਾਨਦਾਰ ਨਤੀਜਿਆਂ ਦੀ ਰਵਾਇਤ ਨੂੰ ਅੱਗੇ ਤੋਰਦਿਆਂ
ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਬੀ.ਐਸ.ਸੀ ਇਕਨਾਮਿਕਸ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ। ਬੀ.ਐਸ.ਸੀ ਸਮੈਸਟਰ ਚੌਥਾ ਦੇ ਵਿਦਿਆਰਥੀ ਮਨਜਿੰਦਰ ਸਿੰਘ ਨੇ 67 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚ ਪਹਿਲਾਂ ਸਥਾਨ ਹਾਸਲ ਕੀਤਾ।ਜਦਕਿ ਇਸੇ ਜਮਾਤ ਦੀ ਅਮਨਦੀਪ ਕੌਰ ਨੇ ਕਾਲਜ ’ਚ ਦੂਜਾ ਅਤੇ ਜਤਿੰਦਰਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਇਕਨਾਮਿਕਸ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਭਵਿੱਖ ’ਚ ਅੱਗੇ ਵੱਧਣ ਦੀ ਪ੍ਰੇਰਣਾ ਦਿੱਤੀ।ਇਸ ਮੌਕੇ ਕਾਲਜ ਦੇ ਇਕਨਾਮਿਕਸ ਵਿਭਾਗ ਤੋਂ ਪ੍ਰੋ. ਪਲਵਿੰਦਰ ਕੌਰ, ਪ੍ਰੋ. ਸਵਿਤਾ ਸ਼ਰਮਾ, ਪ੍ਰੋ. ਪੁਨੀਤ ਕੌਰ, ਪ੍ਰੋ. ਸੁਖਬੀਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media