ਅੰਮ੍ਰਿਤਸਰ. 3 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਦੇ ਅਗਲੇ ਪੜਾਅ ਤਹਿਤ ਪੰਜਾਬ ਦੇ ਮਾਝਾ ਖੇਤਰ ਵਿਚ ਗੁਰਮਤਿ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਦਾ ਆਗਾਜ਼ 4 ਅਗਸਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾ ਕੇ ਕੀਤਾ ਜਾਵੇਗਾ।ਇਹ ਸਮਾਗਮ ਸੇਵਾ ਦੀ ਮੂਰਤ ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਗੁਰਮਤਿ ਸੱਭਿਆਚਾਰ ਦੇ ਪਾਸਾਰ ਅਤੇ ਸਮਾਜਕ ਕੁਰੀਤੀਆਂ ਵਿਰੁੱਧ ਸਮਾਜ ਨੂੰ ਜਾਗਰੂਕ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਯਤਨ ਆਰੰਭੇ ਗਏ ਹਨ। ਇਸ ਤਹਿਤ 1 ਜੁਲਾਈ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਕੀਤੀ ਗਈ ਧਰਮ ਪ੍ਰਚਾਰ ਲਹਿਰ ਨੂੰ ਮਾਲਵਾ, ਦੁਆਬਾ, ਹਰਿਆਣਾ ਅਤੇ ਹਿਮਾਚਲ ਵਿਚ ਪ੍ਰਚੰਡ ਕਰਨ ਤੋਂ ਬਾਅਦ ਹੁਣ ਮਾਝਾ ਖੇਤਰ ਵਿਚ ਵੀ ਸਰਗਰਮ ਕੀਤਾ ਜਾ ਰਿਹਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media