Thursday, August 13, 2026

ਭਗਤ ਜੀ ਦੀ 25ਵੀਂ ਬਰਸੀ ਨੂੰ ਸਮਰਪਿੱਤ ਅਖੰਡਪਾਠ ਅਰੰਭ

ਸੰਸਥਾ ਦੇ ਬੱਚਿਆਂ ਵਲੋਂ ਬਣਾਈਆਂ ਵਸਤਾਂ ਦੀ ਲੱਗੀ ਪ੍ਰਦਰਸ਼ਨੀ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ)-  ਭਗਤ ਪੂਰਨ ਸਿੰਘ ਜੀ ਦੀ 25ਵੀਂ ਬਰਸੀ ਦੇ ਮੌਕੇ ਤੇ ਰੱਖੇ ਪ੍ਰੋਗਰਾਮਾਂ ਦੇ ਪਹਿਲੇ PPN0408201701ਦਿਨ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਖੰਡ ਪਾਠ ਅਰੰਭ ਕਰਵਾਇਆ ਗਿਆ।ਹਰ ਸਾਲ ਦੀ ਤਰ੍ਹਾਂ ਇਹ ਸੇਵਾ ਇਸ ਸਾਲ ਵੀ ਸ਼ਹੀਦ ਬਾਬਾ ਦੀਪ ਸਿੰਘ ਅਖੰਡ ਪਾਠ ਸੋਸਾਇਟੀ ਵਲੋਂ ਨਿਭਾਈ ਗਈ।
PPN0408201702ਇਸ ਦੇ ਨਾਲ ਹੀ ਸੰਸਥਾ ਦੇ ਮਰੀਜਾਂ, ਸਕੂਲੀ ਬਚਿਆਂ ਅਤੇ ਭਗਤ ਪੂਰਨ ਸਿੰਘ ਕਿੱਤਾ ਸਿਖਲਾਈ ਕੇਂਦਰ ਵਲੋਂ ਬਣਾਈਆਂ ਹੱਥ ਕਿਰਤਾਂ, ਕੁਦਰਤੀ ਖੇਤੀ ਅਤੇ ਅੰਗਹੀਣਾਂ ਵਾਸਤੇ ਫ੍ਰੀ ਮਸਨੂਈ ਅੰਗਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।ਜਿਸ ਦਾ ਉਦਘਾਟਨ ਸ੍ਰੀਮਤੀ ਮੋਨਿਕਾ ਸ਼ਰਮਾ ਸੀ.ਜੇ.ਐਮ ਤੇ ਸੈਕਟਰੀ ਜਿਲਾ ਲੀਗਲ ਸਰਵਿਸਜ਼ ਅਥਾਰਟੀ ਨੇ ਕੀਤਾ।ਉਨ੍ਹਾਂ ਨੇ ਬੱਚਿਆਂ ਦੁਆਰਾ ਬਣਾਈਆਂ ਹੱਥ ਕਿਰਤਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਪਿੰਗਲਵਾੜਾ ਸੰਸਥਾ ਦੀ ਚੜਦੀ ਕਲਾ ਲਈ ਅਰਦਾਸ ਕੀਤੀ।ਇਸ ਮੌਕੇ ਮੁਖਤਾਰ ਸਿੰਘ ਆਨਰੇਰੀ ਸਕੱਤਰ, ਡਾ. ਜਗਦੀਪਕ ਸਿੰਘ, ਰਾਜਬੀਰ ਸਿੰਘ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ ਅਤੇ ਕਈ ਹੋਰ ਪਤਵੰਤੇ ਸ਼ਾਮਲ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply