ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਗਤ ਪੂਰਨ ਸਿੰਘ ਜੀ ਦੀ 25ਵੀਂ ਬਰਸੀ ਦੇ ਮੌਕੇ ਤੇ ਰੱਖੇ ਪ੍ਰੋਗਰਾਮਾਂ ਵਿਚ ਅੱਜ ਇਥੇ ਮੁੱਖ ਦਫ਼ਤਰ ਵਿਖੇ ਖ਼ੂਨ ਦਾਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ।ਇਸ ਕੈਂਪ ਦਾ ਉਦਘਾਟਨ ਡਾ. ਤੇਜਬੀਰ ਸਿੰਘ ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੇ ਆਪਣੇ ਕਰ ਕਮਲਾਂ ਰਾਹੀਂ ਪਿੰਗਲਵਾੜਾ ਮੁੱਖ ਦਫ਼ਤਰ ਜੀ.ਟੀ ਰੋਡ ਵਿਖੇ ਕੀਤਾ ।
ਭਗਤ ਜੀ ਨਾਲ ਸਨੇਹ ਰੱਖਣ ਵਾਲੀਆਂ ਦੂਰ-ਦੁਰਾਡੇ ਦੀਆਂ ਸੰਗਤਾਂ ਤੋਂ ਇਲਾਵਾ ਜਸਕੀਰਤ ਸਿੰਘ ਸੁਲਤਾਨਵਿੰਡ ਕੌਂਸਲਰ ਪ੍ਰਧਾਨ ਪੰਜਾਬ ਯੂਥ ਫੌਰਮ, ਰਾਣਾ ਪਲਵਿੰਦਰ ਸਿੰਘ ਦੋਬੁਰਜੀ ਪ੍ਰਧਾਨ ਭਗਤ ਪੂਰਨ ਸਿੰਘ ਬਲੱਡ ਡੋਨੇਸ਼ਨ ਸੋਸਾਇਟੀ, ਅੰਮ੍ਰਿਤਸਰ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਮਾਨਾਂਵਾਲਾ ਦੇ ਐਨ.ਐਸ.ਐਸ ਵਿੰਗ, ਸਪਰਿੰਗ ਡੇਲ ਸਕੂਲ ਅਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਦੇ ਸਾਂਝੇ ਸਹਿਯੋਗ ਸਦਕਾ ਇਸ ਕੈਂਪ ਵਿਚ ਗੁਰੂ ਨਾਨਕ ਦੇਵ ਹਸਪਤਾਲ ਅਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਦੀਆਂ ਟੀਮਾਂ ਵਲੋਂ ਪਿੰਗਲਵਾੜੇ ਦੇ ਮਰੀਜ਼ਾਂ ਵਾਸਤੇ 275 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ।ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਨੇ ਉਚੇਚੇ ਤੌਰ `ਤੇ ਸ਼ਾਮਲ ਹੋ ਕੇ ਭਗਤ ਜੀ ਦੇ ਸਮਾਜ ਪ੍ਰਤੀ ਕੀਤੇ ਜਾ ਰਹੇ ਕਾਰਜਾਂ ਵਿਚ ਵੱਧ ਤੋਂ ਵੱਧ ਸੰਗਤਾਂ ਨੂੰ ਯੋਗਦਾਨ ਦੇਣ ਵਾਸਤੇ ਪ੍ਰੇਰਿਤ ਕੀਤਾ।ਡਾ. ਇੰਦਰਜੀਤ ਕੌਰ ਨੇ ਸਮੂੰਹ ਸੰਗਤਾਂ ਦਾ ਖੂਨ ਦਾਨ ਕੈਂਪ ਵਿਚ ਉਤਸ਼ਾਹ ਨਾਲ ਹਿਸਾ ਲੈਣ ਵਾਸਤੇ ਦਿਲੀ ਧੰਨਵਾਦ ਕੀਤਾ।
ਪਿੰਗਲਾਵਾੜਾ ਸੰਸਥਾ ਦੇ ਮਰੀਜ਼ਾਂ ਤੇ ਬੱਚਿਆਂ ਭਗਤ ਪੂਰਨ ਸਿੰਘ ਆਦਰਸ਼ ਸਕੂਲ਼, ਗੂੰਗੇ-ਬੋਲੇ ਬਚਿਆਂ ਦਾ ਸਕੂਲ਼, ਸਕੂਲ਼ ਫਾਰ ਸਪੈਸ਼ਲ ਐਜੁਕੇਸ਼ਨ ਵਲੋਂ ਆਪਣੇ ਹੱਥੀਂ ਬਣਾਈਆਂ ਕਿਰਤਾਂ ਦੀ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਉਦਘਾਟਨ ਮੈਡਮ ਅਰਵਿੰਦਰ ਕੌਰ ਨੇ ਕੀਤਾ।ਉਨ੍ਹਾਂ ਨੇ ਬੱਚਿਆਂ ਦੁਆਰਾ ਬਣਾਈਆਂ ਹੱਥ ਕਿਰਤਾਂ ਦੀ ਭਰਪੂਰ ਸ਼ਲਾਘਾ ਕੀਤੀ ।
ਇਸ ਮੌਕੇ ਭੁਪਿੰਦਰ ਸਿੰਘ ਕੋਹਲੀ ਮੁੰਬਈ ਵਾਲੇ ਗੁਰਪ੍ਰਤਾਪ ਸਿੰਘ ਟਿੱਕਾ ਕਾਰਜਕਾਰੀ ਪ੍ਰਧਾਨ ਸ਼ਹਿਰੀ ਅਕਾਲੀ ਦਲ, ਅਮਰਬੀਰ ਸਿੰਘ ਢੋਟ ਤੇ ਭੁਪਿੰਦਰ ਸਿੰਘ ਰਾਹੀ ਕੌਂੰਸਲਰ, ਮੈਡਮ ਕੰਚਨ ਗਾਬਾ ਪੀ.ਐਚ.ਡੀ ਨੇਤਰਹੀਨ ਕਲਕੱਤਾ, ਆ. ਮੁਖਤਾਰ ਸਿੰਘ ਆਨਰੇਰੀ ਸਕੱਤਰ, ਬੀਬੀ ਪ੍ਰੀਤਇੰਦਰਪ੍ਰੀਤ ਕੌਰ (ਰਿਟਾ.) ਡਿਸਟਰਿਕ ਅਟਾਰਨੀ ਸੰਗਰੂਰ, ਤਰਲੋਚਨ ਸਿੰਘ ਚੀਮਾ ਸੰਗਰੂਰ, ਵਾਈਸ ਪ੍ਰਜੀਡੈਂਟ ਡਾ. ਜਗਦੀਪਕ ਸਿੰਘ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਰਮਨੀਕ ਸਿੰਘ ਮੈਂਬਰ, ਤਿਲਕ ਰਾਜ ਅਤੇ ਕਈ ਹੋਰ ਪਤਵਂੰਤੇ ਸ਼ਾਮਲ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …