ਬਠਿੰਡਾ, 4 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਟੀ ਦੇ ਖੇਤੀਬਾੜੀ ਕਾਲਜ ਵਲੋਂ
ਯੂਨੀਵਰਸਟੀ ਕੈਂਪਸ ਵਿਖੇ ਵਣ ਮਹਾਂ ਉਤਸਵ ਮਨਾਇਆ ਗਿਆ।ਇਸ ਮੌਕੇ ਯੂਨੀਵਰਸਟੀ ਦੇ ਵਾਇਸ ਚਾਂਸਲਰ, ਡਾ: ਜਗਤਾਰ ਸਿੰਘ ਧੀਮਾਨ ਦੀ ਅਗਵਾਈ ਵਿੱਚ ਖੇਤੀਬਾੜੀ ਕਾਲਜ ਦੇ ਡੀਨ ਡਾ: ਅਜਮੇਰ ਸਿੰਘ ਸਿੱਧੂ ਸਮੇਤ ਸਮੂਹ ਅਧਿਆਪਕਾਂ, ਵਿਭਾਗ ਦੇ ਮੁਖੀਆਂ ਅਤੇ ਵਿਦਿਆਰਥੀਆਂ ਨੇ ਕੈਂਪਸ ਦੀਆਂ ਪ੍ਰਮੁੱਖ ਥਾਵਾਂ ਤੇ ਨਿੰਮ, ਜਾਮਨ, ਸ਼ਹਿਤੂਤ, ਟਿਕੋਮਾ ਆਦਿ ਬੂਟੇ ਲਗਾਏ।ਯੂਨੀਵਰਸਟੀ ਦੇ ਚੇਅਰਮੈਨ, ਗੁਰਲਾਭ ਸਿੰਘ ਸਿੱਧੂ ਅਤੇ ਪ੍ਰਬੰਧਕੀ ਨਿਰਦੇਸ਼ਕ, ਸੁਖਰਾਜ ਸਿੰਘ ਸਿੱਧੂ ਨੇ ਰੁੱਖ ਲਗਾਉਣ ਦੇ ਨੇਕ ਕੰਮ ਲਈ ਪ੍ਰੋਗਰਾਮ ਦੇ ਆਯੋਜਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਸ ਨਾਲ ਪਹਿਲਾਂ ਹੀ ਸੁੰਦਰ ਕੈਂਪਸ ਦੀ ਦਿੱਖ ਵਿੱਚ ਹੋਰ ਵਾਧਾ ਹੋਵੇਗਾ।ਡਾ: ਜਗਤਾਰ ਸਿੰਘ ਧੀਮਾਨ ਨੇ ਕਿਹਾ ਕਿ ਪੌਦਿਆਂ ਦਾ ਲਾਉਣਾ ਇੱਕ ਸ਼ੁਭ ਸੰਕੇਤ ਹੈ।ਡੀਨ ਡਾ: ਅਜਮੇਰ ਸਿੰਘ ਸਿੱਧੂ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਉਲੀਕੇ ਜਾਣਗੇ।ਡਾ: ਜ਼ੋਰਾ ਸਿੰਘ ਬਰਾੜ ਨੇ ਕਿਹਾ ਕਿ ਇਸ ਵਾਰ ਸ਼ਹਿਤੂਤ ਦੇ ਬੂਟੇ ਵਧੇਰੇ ਲਾਏ ਜਾ ਰਹੇ ਹਨ, ਕਿਉਂਕਿ ਇਸ ਨਾਲ ਚਲ ਰਹੇ ਰੇਸ਼ਮ ਦੇ ਕੀੜਿਆਂ ਨੂੰ ਪਾਲਣ ਦੇ ਪ੍ਰੋਜੈਕਟ ਲਈ ਮਦਦ ਮਿਲੇਗੀ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media