Wednesday, September 9, 2026

ਡੀ.ਏ.ਵੀ ਕਾਲਜ ਵਿਖੇ ਕਰਵਾਇਆ ਆਨਲਾਈਨ ਕੁਵਿਜ਼ ਮੁਕਾਬਲਾ

ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਨਲਾਇਨ ਕੁਵਿਜ ਮੁਕਾਬਲਾ PPN0408201712ਕਰਵਾਇਆ ਗਿਆ।  ਇਸ ਮੁਕਾਬਲੇ ਵਿੱਚ ਬੀ.ਸੀ.ਏ, ਬੀ.ਐੇਸ.ਸੀ (ਆਈ.ਟੀ), ਐਮ.ਐਸ.ਸੀ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਵਲੋਂ ਭਾਗ ਲਿਆ।ਇਸ ਕੁਇਜ਼ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਉਪਲੱਬਧੀਆਂ ਬਾਰੇ  ਪ੍ਰਸ਼ਨ ਪੁੱਛੇ ਗਏ, ਜੋ ਡਿਜ਼ੀਟਲ ਇੰਡਿਆ, ਮੇਕ ਇਨ ਇੰਡਿਆ, ਸਵੱਛ ਭਾਰਤ ਅਭਿਆਨ ਅਤੇ ਔਰਤਾਂ ਦੇ ਅਧਿਕਾਰਾਂ `ਤੇ ਅਧਾਰਿਤ ਸਨ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਕੰਪਿਊਟਰ ਸਾਇੰਸ ਦੇ ਮੁਖੀ ਪ੍ਰੋ. ਵਿਕਰਮ ਸ਼ਰਮਾ ਅਤੇ ਪ੍ਰੋ. ਕਪਿਲ ਗੋਇਲ ਨੂੰ ਵਧਾਈ ਦਿੰਦੇ ਹੋਏ ਕਿਹਾ ਦੀ ਇਹ ਵਿਭਾਗ ਅਜਿਹੇ ਉਪਰਾਲੇ ਕਰਨ ਵਿੱਚ ਹਮੇਸ਼ਾਂ ਅੱਗੇ ਰਿਹਾ ਹੈ, ਜੋ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਕਰਨ ਵਿੱਚ ਸਹਾਇਕ ਸਿੱਧ ਹੁੰਦੇ ਹਨ।ਕੁਇਜ਼ ਮੁਕਬਾਲੇ ਵਿੱਚ ਹੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫੀਕੇਟ ਵੀ ਦਿੱਤੇ ਗਏ।ਇਸ ਮੌਕੇ ਪ੍ਰੋ. ਸੰਜੀਵ ਦੱਤਾ, ਪ੍ਰੋ. ਵਿਵੇਕ ਅਗਰਵਾਲ ਅਤੇ ਵਿਭਾਗ ਦੇ ਹੋ ਅਧਿਆਪਕ ਮੌਜੂਦ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply