Tuesday, March 10, 2026

ਸੇਵਾ ਕੇਂਦਰਾਂ `ਚ ਮਿਲਣਗੀਆਂ ਪੰਜਾਬ ਮੰਡੀ ਬੋਰਡ ਦੀਆਂ 8 ਤੇ ਟਰਾਂਸਪੋਰਟ ਨਾਲ ਸਬੰਧਤ 3 ਸੇਵਾਵਾਂ – ਡੀ.ਸੀ

ਅੰਮਿ੍ਰਤਸਰ, 4 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਭਰ ਵਿੱਚ ਸ਼ੁਰੂ ਕੀਤੇ ਗਏ ਸੇਵਾ ਕੇਂਦਰਾਂ ਵਿਚ ਸੂਬਾ ਸਰਕਾਰ ਨੇ 11 ਹੋਰ DC Sanghaਸਰਕਾਰੀ ਸੇਵਾਵਾਂ ਉਪਲਬੱਧ ਕਰਵਾਉਣ ਦਾ ਫੈਸਲਾ ਕੀਤਾ ਹੈ।ਇਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬੇ ਦੇ ਨਾਗਰਿਕਾਂ ਨੂੰ ਘਰਾਂ ਦੇ ਨੇੜੇ ਹੀ ਵੱਖ ਵੱਖ ਸਰਕਾਰੀ ਸੇਵਾਵਾਂ ਇੰਨਾਂ ਸੇਵਾ ਕੇਂਦਰਾਂ ਤੇ ਸਮਾਂਬੱਧ ਢੰਗ ਨਾਲ ਸਫਲਤਾ ਪੂਰਵਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਜ਼ਿਲੇ ਅੰਦਰ ਖੋਲੇ ਗਏ ਸੇਵਾ ਕੇਂਦਰਾਂ ਵਿਚ ਆਮ ਲੋਕਾਂ ਨੂੰ ਸਵੇਰੇ 9.30 ਵਜੇ ਤੋਂ ਸ਼ਾਮ 6 ਵਜੇ ਤੱਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਇਹ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਖੁੱਲੇ ਰਹਿੰਦੇ ਹਨ ਅਤੇ ਕੇਵਲ ਐਤਵਾਰ ਨੂੰ ਹੀ ਬੰਦ ਹੁੰਦੇ ਹਨ।ਬਾਕੀ ਦਿਨਾਂ ਦੀਆਂ ਸਰਕਾਰੀ ਛੁੱਟੀਆਂ ਵੀ ਇੰਨਾਂ ਸੇਵਾ ਕੇਂਦਰਾਂ ਵਿਚ ਬਹੁਤ ਹੀ ਘੱਟ ਹੁੰਦੀਆਂ ਹਨ।
ਉਨਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਇੰਨਾਂ ਸੇਵਾ ਕੇਂਦਰਾਂ ’ਚ 11 ਹੋਰ ਸਰਕਾਰੀ ਸੇਵਾਵਾਂ ਦਾ ਵਾਧਾ ਕੀਤਾ ਗਿਆ ਹੈ।ਹੁਣ ਸੇਵਾ ਕੇਂਦਰਾਂ ਵਿੱਚ ਮੰਡੀ ਬੋਰਡ ਨਾਲ ਸੰਬਧਤ 8 ਸਰਕਾਰੀ ਸੇਵਾਵਾਂ ਜਿਵੇਂ ਐਨ.ਓ.ਸੀ, ਡੁਪਲੀਕੇਟ ਅਲਾਟਮੈਂਟ ਅਤੇ ਰੀ-ਅਲਾਂਟਮੈਂਟ ਪੱਤਰ, ਕਨਵੈਂਨਸ ਡੀਡ, ਨੋ ਡਿਊ ਸਰਟੀਫਿਕੇਟ, ਵੇਚਣ ਦੇ ਲਈ ਜਾਇਦਾਦ ਦੀ ਰੀ-ਟਰਾਂਸਫਰ, ਮੌਤ ਹੋਣ `ਤੇ ਜਾਇਦਾਦ ਰੀ-ਟਰਾਂਸਫਰ ਕਰਨ ਅਤੇ ਕਰਜੇ ਲਈ ਐਨ.ਓ.ਸੀ ਸਰਟੀਫਿਕੇਟ ਅਤੇ ਟਰਾਂਸਪੋਰਟ ਦਫ਼ਤਰ ਨਾਲ ਸੰਬਧਤ 3 ਸਰਕਾਰੀ ਸੇਵਾਵਾਂ ਜਿਵੇਂ ਫਿਟਨੈਸ ਸਰਟੀਫਿਕੇਟ ਕਮਰਸ਼ੀਅਲ ਵਾਹਨ, 2 ਸਾਲ ਤੱਕ ਦਾ ਟੈਕਸ ਕਲੀਅਰਐਂਸ ਸਰਟੀਫਿਕੇਟ ਅਤੇ 2 ਸਾਲ ਬਾਅਦ ਟੈਕਸ ਕਲੀਅਰਐਂਸ ਸਰਟੀਫਿਕੇਟ ਆਦਿ ਸਰਕਾਰੀ ਸੇਵਾਵਾਂ ਵੀ ਹੁਣ ਸਮਾਂਬੱਧ ਢੰਗ ਨਾਲ ਇੰਨਾਂ 77 ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣਗੀਆਂ, ਹੁਣ ਕੁੱਲ 102 ਸੇਵਾਵਾਂ ਸੇਵਾ ਕੇਂਦਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਣਗੀਆਂ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply