ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀਆਂ
ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਨ ਦੀ ਆਪਣੀ ਪ੍ਰੰਪਰਾ ਨੂੰ ਅਗਾਂਹ ਵਧਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਮਾਸਟਰ ਆਫ਼ ਐਜ਼ੂਕੇਸ਼ਨ ਦੀ ਪ੍ਰੀਖਿਆ ’ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਕਾਲਜ ਦੀ ਐਮ.ਐਡ ਸਮੈਸਟਰ-ਦੂਜਾ ਦੀ ਵਿਦਿਆਰਥਣ ਰੋਹਿਨੀ ਨੇ ’ਵਰਸਿਟੀ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਬੀ. ਐਡ ਸਮੈਸਟਰ-ਚੌਥਾ ਦੀਆਂ ਵਿਦਿਆਰਥਣਾਂ ਰਮਾ ਜੋਸ਼ੀ ਅਤੇ ਅਸ਼ਵਿਨਾ ਨੇ ਕ੍ਰਮਵਾਰ ਚੌਥਾ ਅਤੇ 23ਵਾਂ, ਬੀ. ਐਡ. (ਸਮੈਸਟਰ ਦੂਜਾ) ਦੀ ਵਿਦਿਆਰਥਣ ਸੁਖਮਨੀ ਨੇ ’ਵਰਸਿਟੀ ਦੀ ਮੈਰਿਟ ਲਿਸਟ ’ਚ 13ਵਾਂ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੀ.ਜੀ.ਡੀ.ਸੀ.ਏ (ਟੀ.ਈ) ਦੀ ਵਿਦਿਆਰਥਣ ਅੰਜਲੀ ਨੇ ਜੀ.ਐਨ.ਡੀ.ਯੂ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਡਾ. ਢਿੱਲੋਂ ਨੇ ਕਿਹਾ ਕਿ 18 ਵਿਦਿਆਰਥੀਆਂ ਨੇ ਯੂਨੀਵਰਸਿਟੀ ’ਚ 98 ਫ਼ੀਸਦੀ ਅੰਕ ਹਾਸਲ ਕਰਕੇ ਇਸ ਪ੍ਰੀਖਿਆ ਨੂੰ ਪਹਿਲੇ ਦਰਜੇ ਨਾਲ ਪਾਸ ਕੀਤਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ’ਤੇ ਪ੍ਰਸੰਸਾ ਕਰਦਿਆਂ ਕਾਲਜ ਸਟਾਫ਼ ਵੱਲੋਂ ਕਰਵਾਈ ਸਖ਼ਤ ਮਿਹਨਤ ਨੂੰ ਸਲਾਹਿਆ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ
ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …
Punjab Post Daily Online Newspaper & Print Media