Thursday, September 10, 2026

ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ PPN0408201719ਪ੍ਰਾਇਮਰੀ ਵਿਭਾਗ ਵੱਲੋਂ ਰੱਖੜੀ ਦੇ ਤਿਓਹਾਰ ਨਾਲ ਸਬੰਧੀ ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।ਵਿਦਿਆਰਥੀਆਂ ਨੇ ਸਿਤਾਰੇ, ਮੋਤੀ ਅਤੇ ਰੰਗ-ਬਿਰੰਗੀਆਂ ਡੋਰੀਆਂ ਦੀ ਵਰਤੋਂ ਕਰਕੇ ਰੱਖੜੀਆਂ ਸਜਾਈਆਂ ਅਤੇ ਭੈਣ-ਭਰਾ ਦੇ ਪਿਆਰ ਦਾ ਇਜ਼ਹਾਰ ਕੀਤਾ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਤਿਓਹਾਰਾਂ ਬਾਰੇ ਜਾਗਰੂਕ ਕਰਨਾ ਹੈ।ਮੁਕਾਬਲੇ ਦੌਰਾਨ ਸਭ ਤੋਂ ਸੋਹਣੀ ਥਾਲੀ ਅਤੇ ਰੱਖੜੀ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਅਤੇ ਸੁਪਰਵਾਈਜ਼ਰ ਸ੍ਰੀਮਤੀ ਮੰਜੂ ਸਪਰਾ ਨੇ ਜੇਤੂ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ।ਜੱਜਾਂ ਦੀ ਭੂਮਿਕਾ ਮਿਸ ਟੀਨਾ ਅਤੇ ਸ੍ਰੀਮਤੀ ਪੂਜਾ ਨੇ ਨਿਭਾਈ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …

Leave a Reply