ਬਠਿੰਡਾ, 5 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੁੰਨਿਆ ਦੀ ਰਾਤ ਗੁਰਮਤਿ ਸਮਾਗਮ 7 ਅਗਸਤ ਦਿਨ ਸੋਮਵਾਰ 7.00 ਵਜੇ ਤੋਂ 10.00 ਵਜੇ ਤੱਕ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਸਿੱਖ ਪੰਥ ਦੇ ਸਿਰਮੌਰ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਮੁੱਖੀ ਸਿੱਖ ਸਦਭਾਵਨਾ ਦਲ ਵਾਲੇ ਪੁੱਜ ਰਹੇ ਹਨ।ਇਨਾਂ ਤੋਂ ਇਲਾਵਾ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲੇ ਰੂਹਾਨੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਅਰਦਾਸ ਉਪਰੰਤ ’ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।ਇਹ ਜਾਣਕਾਰੀ ਭਾਈ ਮਹੇਸ਼ ਇੰਦਰ ਸਿੰਘ ਮੁੱਖ ਸੇਵਾਦਾਰ ਵਲੋਂ ਦਿੱਤੀ ਗਈ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media