ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਬੀ.ਏ ਸਮੈਸਟਰ ਤੀਜਾ ਦੇ ਨਤੀਜਿਆਂ ’ਚ ’ਵਰਸਿਟੀ ’ਚੋਂ ਮੈਰਿਟ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਵਿਦਿਆਰਥਣ ਸਿਮਰਨ ਦੀ ਉਪਲਬੱਧੀ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਿਭਾਗ ਮੁੱਖੀ ਡਾ. ਸੁਮਨ ਨਈਅਰ ਦੀ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੁਆਰਾ ਵਿਦਿਆਰਥਣ ਨੂੰ ਕਰਵਾਈ ਸਖ਼ਤ ਮਿਹਨਤ ਦਾ ਨਤੀਜਾ ਹੈ ਅੱਜ ਉਨ੍ਹਾਂ ਉਕਤ ਮੁਕਾਮ ਹਾਸਲ ਕੀਤਾ।ਉਨ੍ਹਾਂ ਇਸ ਮੌਕੇ ਹੋਰਨਾਂ ਵਿਦਿਆਰਥਣਾਂ ਨੂੰ ਵਿੱਦਿਆ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਉਚਿੱਤ ਸਥਾਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media