Thursday, August 27, 2026

ਹਫ਼ਤਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 6 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ PPN0608201703ਸਾਹਿਬ ਸੇਵਾ ਸੁਸਾਇਟੀ ਵਲੋਂ ਅਵਤਾਰ ਸਿੰਘ,ਸ਼ਹੀਦ ਭਾਈ ਮਤੀ ਦਾਸ ਨਗਰ ਦੇ ਨਵੇਂ ਗ੍ਰਹਿ ਵਿਖੇ ਵਾਹਿਗੁਰੂ ਜੀ ਦਾ ਸ਼ੁਕਰਾਣਾ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸੁਸਾਇਟੀ ਮੈਂਬਰ ਪਿ੍ਰਤਪਾਲ ਸਿੰਘ ਪਾਲੀ ਅਤੇ ਅਮਰਜੀਤ ਸਿੰਘ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਪ੍ਰਧਾਨ ਜਰਨੈਲ ਸਿੰਘ, ਦਿਲਬਾਗ ਸਿੰਘ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਜੋਗਿੰਦਰ ਸਿੰਘ ਮੱਕੜ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਗ੍ਰਹਿ ਵਾਸੀ ਅਵਤਾਰ ਸਿੰਘ ਤੁੰਗਵਾਲੀ ਅਤੇ ਕੈਪਟਨ ਬਲਦੇਵ ਸਿੰਘ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply