Saturday, March 7, 2026

ਕਾਂਗਰਸ ਨੇ ਕੇਂਦਰ ਤੋਂ ਮੋਦੀ ਤੇ ਸ੍ਰੋਮਣੀ ਕਮੇਟੀ ਵਿਚੋਂ ਬਾਦਲ ਦਲ ਨੂੰ ਕੱਢਣ ਦਾ ਦਿੱਤਾ ਸੱਦਾ

ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਬਣਾਇਆ ਜਾਵੇਗਾ-ਸਿੱਧੂ
ਬਾਬਾ ਬਕਾਲਾ ਸਾਹਿਬ, 7 ਅਗਸਤ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਬਾਬਾ ਬਕਾਲਾ ਸਾਹਿਬ ਦੇ ਇਤਹਾਸਕ ਮੇਲੇ ਮੌਕੇ ਕਾਂਗਰਸ ਪਾਰਟੀ PPN0708201702ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਅੱਜ ਬਹੁਤੇ ਨੇਤਾਵਾਂ ਨੇ ਆ ਰਹੀਆਂ ਲੋਕ ਸਭਾ ਅਤੇ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਲੋਕ ਮਤ ਦੀ ਵਰਤੋਂ ਕਰਦੇ ਹੋਏ ਲੋਕਾਂ ਨੂੰ ਕੇਂਦਰ ਸਰਕਾਰ ਵਿਚੋਂ ਨਰਿੰਦਰ ਮੋਦੀ ਅਤੇ ਗੁਰਦੁਆਰਿਆਂ ਵਿਚੋਂ ਬਾਦਲ ਦਲ ਨੂੰ ਕੱਢਣ ਦਾ ਸੱਦਾ ਦਿੱਤਾ।ਸੱਤਾਧਾਰੀ ਧਿਰ ਦੀ ਵੱਡੀ ਰੈਲੀ, ਜਿਸ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਰਕਤ ਕਰਨੀ ਸੀ, ਪਰ ਦਿੱਲੀ ਵਿਚ ਮੌਸਮ ਖਰਾਬ ਹੋਣ ਕਾਰਨ ਉਨਾਂ ਦਾ ਹੈਲੀਕਾਪਟਰ ਉਡਾਨ ਨਹੀਂ ਭਰ ਸਕਿਆ, ਜਿਸ ਕਾਰਨ ਉਹ ਰੈਲੀ ਵਿਚ ਪਹੁੰਚ ਨਾ ਸਕੇ।
ਰੈਲੀ ਨੂੰ ਸੰਬੋਧਨ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਰਵਾਇਤੀ ਅੰਦਾਜ਼ ਵਿਚ ਦਰਸ਼ਕਾਂ ਦੀ ਵਾਹ-ਵਾਹ ਖੱਟਦੇ ਹੋਏ ਕਿਹਾ ਕਿ ਮੈਂ ਅਕਾਲੀ ਦਲ ਦੇ ਭਿ੍ਰਸ਼ਟ ਨੇਤਾਵਾਂ ਨੂੰ ਵੱਟੇ-ਵੱਟ ਭਜਾ ਕੇ ਹੀ ਸਾਹ ਲਵੇਗਾ।ਉਨਾਂ ਕਿਹਾ ਕਿ ਰਾਜ ਨਹੀਂ ਸੇਵਾ ਦਾ ਹੋਕਾ ਦੇਣ ਵਾਲੇ ਇਹ ਨੇਤਾ ਲੋਕਾਂ ਦੀ ਸੇਵਾ ਝੂੁਠੇ ਮੁਕੱਦਮੇ ਪਾ ਕੇ ਕਰਦੇ ਹਨ ਅਤੇ ਮੇਵਾ ਆਪ ਖਾਂਦੇ ਰਹੇ ਹਨ।ਉਨਾਂ ਕਿਹਾ ਕਿ ਜਬਰ ਵਿਰੋਧੀ ਲਹਿਰ ਦੇ ਨਾਂਅ ਹੇਠ ਰੈਲੀਆਂ ਕਰਨ ਵਾਲੇ ਇਹ ਨੇਤਾ ਭੁੱਲ ਗਏ ਹਨ, ਕਿ ਉਨਾਂ ਦੇ ਰਾਜ ਵਿਚ ਕਿਸ ਤਰਾਂ ਲੋਕਾਂ ਨੂੰ ਡਾਗਾਂ ਤੇ ਗੋਲੀਆਂ ਨਾਲ ਭੁੰਨਿਆ ਗਿਆ ਅਤੇ ਅਬਲਾ ਲੜਕੀਆਂ ਨੂੰ ਬੇਆਬਰੂ ਕੀਤਾ ਗਿਆ।ਉਨਾਂ ਕਿਹਾ ਕਿ ਦੇਸ਼ ਦੀ 2 ਫੀਸਦੀ ਵਸੋਂ ਵਾਲੇ ਇਹ ਮਿਹਨਤੀ ਪੰਜਾਬੀ, ਜਿੰਨਾ ਨੇ ਦੇਸ਼ ਦੀ ਰੱਖਿਆ ਕੀਤੀ ਅਤੇ ਅੰਨ ਦੇ ਮਾਮਲੇ ਵਿਚ ਦੇਸ਼ ਨੂੰ ਪੈਰਾਂ ਸਿਰ ਖੜਾ ਕੀਤਾ, ਉਨਾਂ ’ਤੇ ਇਹ ਅਕਾਲੀ ਦਲ ਦੀ ਸਰਕਾਰ ਤਿੰਨ ਲੱਖ ਕਰੋੜ ਦਾ ਕਰਜ਼ਾ ਚਾੜ ਗਈ।ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇੰਨਾ ਨੇਤਾਵਾਂ ਨੇ ਲੋਕਾਂ ਕੋਲੋਂ ਟਰਾਂਸਪੋਰਟ ਦਾ ਧੰਦਾ ਖੋਹ ਲਿਆ, ਕੇਬਲ ਦਾ ਕੰਮ ਖੋਹ ਲਿਆ ਅਤੇ ਰਾਜ ਦੀ ਜਨਤਕ ਟਰਾਂਸਪੋਰਟ ਨੂੰ 500 ਕਰੋੜ ਦਾ ਕਰਜ਼ਾਈ ਕਰ ਦਿੱਤਾ।ਉਨਾਂ ਕਿਹਾ ਕਿ ਇਹ ਆਪ ਰਾਜੇ ਬਣੇ ਰਹੇ ਤੇ ਲੋਕਾਂ ਨੂੰ ਭਿਖਾਰੀ ਬਣਾ ਗਏ।ਸਿੱਧੂ ਨੇ ਇਸ ਮੌਕੇ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ ਦੀ ਮੰਗ ’ਤੇ ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਬਨਾਉਣ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਪੋਲੀਟੈਕਨਿਕ ਕਾਲਜ ਖੋਲਣ ਦਾ ਐਲਾਨ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ।ਇਸ ਤੋਂ ਇਲਾਵਾ ਬਾਬਾ ਬਕਾਲਾ ਸਾਹਿਬ ਦੇ ਵਿਕਾਸ ਲਈ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਵੀ ਸਿੱਧੂ ਨੇ ਕੀਤਾ।
ਇਸ ਮੌਕੇ ਸੰਬੋਧਨ ਕਰਦੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਲੋਕਾਂ ਨੇ ਕਾਂਗਰਸ ’ਤੇ ਭਰੋਸਾ ਕੀਤਾ ਹੈ ਅਤੇ ਕਾਂਗਰਸ ਉਨਾਂ ਨੂੰ ਨਿਰਾਸ਼ ਨਹੀਂ ਕਰੇਗੀ।ਉਨਾਂ ਕਿਹਾ ਕਿ ਹਰ ਵਾਅਦਾ ਪੁੂਰਾ ਕੀਤਾ ਜਾਵੇਗਾ ਅਤੇ ਸਾਰੇ ਚੋਰ ਫੜੇ ਜਾਣਗੇ।ਉਨਾਂ ਕਿਹਾ ਕਿ ਕੈਪਟਨ ਸਰਕਾਰ ਆਪਣੇ ਵਾਅਦੇ ਅਨੁਸਾਰ ਪੰਜ ਕਿੱਲੇ ਵਾਲੇ ਕਿਸਾਨਾਂ ਦਾ ਸਹਿਕਾਰੀ ਬੈਂਕਾਂ ਅਤੇ ਕਮਰਸ਼ੀਅਲ ਬੈਂਕਾਂ ਤੋਂ ਲਿਆ 2 ਲੱਖ ਰੁਪਏ ਦਾ ਕਰਜ਼ਾ ਮੁਆਫ ਕਰੇਗੀ।
ਇਸ ਮੌਕੇ ਆਪਣੇ ਸੰਬੋਧਨ ਵਿਚ ਵਿਧਾਇਕ ਹਰਮਿੰਦਰ ਸਿੰਘ ਗਿੱਲ, ਜਸਬੀਰ ਸਿੰਘ ਡਿੰਪਾ, ਫਤਿਹਜੰਗ ਸਿੰਘ ਬਾਜਵਾ ਅਤੇ ਹੋਰ ਨੇਤਾਵਾਂ ਨੇ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਸਾਥ ਦੇ ਕੇ ਕੇਂਦਰ ਵਿਚੋਂ ਨਰਿੰਦਰ ਮੋਦੀ ਨੂੰ ਭਜਾਉਣ ਦੇ ਨਾਲ-ਨਾਲ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਗੁਰੂ ਘਰਾਂ ਵਿਚੋਂ ਮਸੰਦ ਕੱਢਣ ਦਾ ਸੱਦਾ ਲੋਕਾਂ ਨੂੰ ਦਿੱਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਸੁਖਵਿੰਦਰ ਸਿੰਘ ਡੈਨੀ, ਹਰਪ੍ਰਤਾਪ ਸਿੰਘ ਅਜਨਾਲਾ, ਓਮ ਪ੍ਰਕਾਸ਼ ਸੋਨੀ, ਡਾ. ਰਾਜ ਕੁਮਾਰ ਵੇਰਕਾ, ਬਲਵਿੰਦਰ ਸਿੰਘ ਲਾਡੀ, ਫਤਿਹਜੰਗ ਸਿੰਘ ਬਾਜਵਾ (ਸਾਰੇ ਵਿਧਾਇਕ), ਸੁਖਜਿੰਦਰ ਸਿੰਘ ਲਾਲੀ ਮਜੀਠੀਆ ਨੇ ਵੀ ਸੰਬੋਧਨ ਕੀਤਾ।ਜਦਕਿ ਸੁਨੀਲ ਦੱਤੀ, ਧਰਮਵੀਰ ਅਗਨੀਹੋਤਰੀ, ਸੁਖਪਾਲ ਸਿੰਘ ਭੁੱਲਰ, ਰਵਿੰਦਰਪਾਲ (ਸਾਰੇ ਵਿਧਾਇਕ), ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ, ਅਨੂਪ ਸਿੰਘ ਭੁੱਲਰ, ਸ਼ਹਿਰੀ ਪ੍ਰਧਾਨ ਜੁਗਲ ਕਿਸ਼ੋਰ, ਅੰਮਿ੍ਰਤਸਰ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਇਕਬਾਲ ਸਿੰਘ ਐਨ.ਐਸ.ਯੂ ਆਈ, ਹਰਜਿੰਦਰ ਸਿੰਘ ਠੇਕੇਦਾਰ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ।ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰਾ ਅਤੇ ਸਾਬਕਾ ਵਿਧਾਇਕ ਜਸਬੀਰ ਡਿੰਪਾ ਨੇ ਆਏ ਹੋਏ ਮਹਿਮਾਨਾਂ ਤੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਕੁੱਝ ਜ਼ਰੂਰੀ ਮੰਗਾਂ ਆਏ ਹੋਏ ਕੈਬਨਿਟ ਵਜ਼ੀਰਾਂ ਅੱਗੇ ਰੱਖੀਆਂ, ਜਿੰਨਾ ਨੇ ਇਨਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply