Wednesday, June 10, 2026

103 ਵਰ੍ਹਿਆਂ ਦੀ ਵਿਧਵਾ ਸ਼੍ਰੀਮਤੀ ਸ਼ਰਬਤੀ ਦੇਵੀ ਨੇ ਪ੍ਰਧਾਨ ਮੰਤਰੀ ਨੂੰ ਰੱਖੜੀ ਬੰਨੀ

ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਇਕ ਸੌ ਤਿੰਨ (103) ਵਰ੍ਹਿਆਂ ਦੀ ਵਿਧਵਾ ਸ਼੍ਰੀਮਤੀ ਸ਼ਰਬਤੀ ਦੇਵੀ ਨੇ ਅੱਜ ਰੱਖੜੀ ਦੇ ਮੌਕੇ PPN0708201709`ਤੇ ਪ੍ਰਧਾਨ ਮੰਤਰੀ ਨਿਵਾਸ ਜਾ ਕੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਗੁੱਟ `ਤੇ ਰੱਖੜੀ ਬੰਨ੍ਹੀ।ਸ਼੍ਰੀਮਤੀ ਸ਼ਰਬਤੀ ਦੇਵੀ ਦੇ ਭਰਾ ਦਾ 50 ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ ਅਤੇ ਉਹ ਉਸ ਨੂੰ ਬਹੁਤ ਯਾਦ ਕਰਦੀ ਸੀ, ਖਾਸ ਤੌਰ `ਤੇ ਰੱਖੜੀ ਦੇ ਮੌਕੇ `ਤੇ।ਉਸ ਦੇ ਪੁੱਤਰ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਅਤੇ ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਸ਼ਰਬਤੀ ਦੇਵੀ ਅਤੇ ਉਸ ਦੇ ਪਰਿਵਾਰ ਨੂੰ ਆਪਣੇ ਨਿਵਾਸ ਸਥਾਨ `ਤੇ ਸੱਦਿਆ।ਸ਼੍ਰੀਮਤੀ ਸ਼ਰਬਤੀ ਦੇਵੀ ਪ੍ਰਧਾਨ ਮੰਤਰੀ ਨੂੰ ਮਿਲ ਕੇ ਬਹੁਤ ਖੁਸ਼ ਹੋਈ ਅਤੇ ਉਨ੍ਹਾਂ ਨੂੰ ਰੱਖੜੀ ਬੰਨ੍ਹੀ।ਉਨ੍ਹਾਂ ਦਰਮਿਆਨ ਸ਼ਾਨਦਾਰ ਗੱਲਬਾਤ ਵੀ ਹੋਈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply