ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਗਠਜੋੜ ਦੇ ਵਿਧਾਇਕ ਸ੍ਰੀ ਮਨਜਿੰਦਰ
ਸਿੰਘ ਸਿਰਸਾ ਨੇ ਸ਼ਹਿਰ ਵਿਚ ਸੀਵਰੇਜ਼ ਲਾਈਨ ਸਾਫ ਕਰਦਿਆਂ ਮੌਤ ਦੇ ਮੂੰਹ ਵਿਚ ਜਾ ਪਏ ਤਿੰਨ ਸੀਵਰੇਜ ਵਰਕਰਾਂ ਦੇ ਪਰਿਵਾਰਾਂ ਨੂੰ ਆਪਣੀ ਵਿਧਾਇਕ ਦੀ ਤਨਖਾਹ ਵਿਚੋਂ ਇੱਕ ਇੱਕ ਲੱਖ ਦੇਣ ਦਾ ਐਲਾਨ ਕੀਤਾ ਹੈ।ਸਿਰਸਾ ਨੇ ਕਿਹਾ ਕਿ ਉਹਨਾਂ ਨੂੰ ਇਹ ਜਾਣ ਕੇ ਦੁੱਖ ਪਹੁੰਚਿਆ ਹੈ ਕਿ ਤਿੰਨਾਂ ਵਿਅਕਤੀਆਂ ਦੇ ਪਰਿਵਾਰ ਬਹੁਤ ਔਖੇ ਸਮੇਂ ਵਿਚੋਂ ਲੰਘ ਰਹੇ ਹਨ।ਉਹਨਾਂ ਕਿਹਾ ਕਿ ਭਾਵੇਂ ਉਹ ਜਾਣਦੇ ਹਨ ਕਿ ਮਹਿੰਗਾਈ ਦੇ ਇਸ ਦੌਰ ਵਿਚ ਇੱਕ ਇੱਕ ਲੱਖ ਬਹੁਤ ਘੱਟ ਹਨ, ਪਰ ਉਹਨਾਂ ਨੇ ਸਾਰੇ ਦਰਿਆਦਿਲ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਇਹਨਾਂ ਪਰਿਵਾਰਾਂ ਦੀ ਜਿੰਨੀ ਸੰਭਵ ਹੋ ਸਕੇ ਮਦਦ ਕੀਤੀ ਜਾਵੇ। ਉਹਨਾਂ ਅਫਸੋਸ ਨਾਲ ਕਿਹਾ ਕਿ ਆਪ ਸਰਕਾਰ ਇਹਨਾਂ ਪਰਿਵਾਰਾਂ ਦੀ ਮਦਦ ਦੀ ਜ਼ਿੰਮੇਵਾਰੀ ਤੋਂ ਵੀ ਭੱਜ ਗਈ ਹੈ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media