Tuesday, March 10, 2026

ਸ਼ਹੀਦਾਂ ਨੂੰ ਸਮਰਪਿਤ 100 ਫੁੱਟ ੳੁੱਚਾ ਕੌਮੀ ਝੰਡਾ 9 ਅਗਸਤ ਨੂੰ ਲਹਿਰਾਇਆ ਜਾਵੇਗਾ

ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ)  ਜਨ-ਕਲਿਆਣ ਸੋਸਾਇਟੀ ਪਠਾਨਕੋਟ (ਰਜਿ.) ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ PPN0708201712ਪਠਾਨਕੋਟ ਵਿਖੇ ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ 100 ਫੁੱਟ ੳੁੱਚਾ ਕੌਮੀ ਝੰਡਾ ਲਗਾਇਆ ਗਿਆ ਹੈ।ਇਹ ਤਿਰੰਗਾ 9 ਅਗਸਤ ਨੂੰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਲਹਿਰਾਇਆ ਜਾਵੇਗਾ। ਇਹ ਪ੍ਰਗਟਾਵਾ ਜਨ ਕਲਿਆਣ ਸੋਸਾਇਟੀ ਪਠਾਨਕੋਟ ਦੇ ਪ੍ਰਧਾਨ ਵਿਨੋਦ ਮਹਾਜਨ ਅਤੇ ਸਕੱਤਰ ਯਸ਼ ਪਾਲ ਨੇ ਸਾਂਝੇ ਤੌਰ `ਤੇ ਕੀਤਾ।
ਉਨਾਂ ਦੱਸਿਆ ਕਿ ਜਿਲਾ ਪਠਾਨਕੋਟ ਵਿਖੇ ਸ਼ਹੀਦਾਂ ਨੂੰ ਸਮਰਪਿਤ ਲਗਾਇਆ ਗਿਆ 100 ਫੁੱਟ ਉੱਚਾ ਤਿਰੰਗਾ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। ਇਸ ਲਈ ਸੋਸਾਇਟੀ ਵੱਲੋਂ ਸਾਰੇ ਸ਼ਹਿਰ ਵਾਸੀਆਂ ਨੂੰ ਇਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਖੁੱਲਾ ਸੱਦਾ ਦਿੱਤਾ ਜਾਂਦਾ ਹੈ।ਉਨਾਂ ਦੱਸਿਆ ਕਿ ਉਕਤ ਸਮਾਰੋਹ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ, ਅਮਿਤ ਵਿਜ ਵਿਧਾਇਕ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ ਭੋਆ ਅਤੇ ਦਿਨੇਸ ਸਿੰਘ ਬੱਬੂ ਵਿਸ਼ੇਸ ਤੋਰ `ਤੇ ਹਾਜ਼ਰ ਹੋਣਗੇ।ਇਸ ਮੋਕੇ ਜਿਲਾ ਪਠਾਨਕੋਟ ਦੇ ਸ਼ਹੀਦ ਪਰਿਵਾਰਾਂ ਅਤੇ ਅਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।ਇਸ ਮੋਕੇ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀਮਤੀ ਨੀਲਿਮਾ ਨੇ ਕੌਮੀ ਝੰਡਾ ਸਥਾਨ ਦਾ ਵਿਸ਼ੇਸ਼ ਦੋਰਾ ਕੀਤਾ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply