ਤਸਵੀਰ – ਅਵਤਾਰ ਸਿੰਘ ਕੈਂਥ
ਬਠਿੰਡਾ, 9 ਜੁਲਾਈ (ਜਸਵਿੰਦਰ ਸਿੰਘ ਜੱਸੀ ) – ਅਣ-ਅਧਿਕਾਰਤ ਕਲੋਨੀਆਂ ਵਿਚਲੇ ਪਲਾਟਾਂ ਦੀ ਰੈਗੂਲਰਾਈਜੇਸ਼ਨ ਸਬੰਧੀ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਵੱਲੋਂ ਚੀਫ ਐਡਮਿਨਿਸਟ੍ਰੇਟਰ, ਬਠਿੰਡਾ ਵਿਕਾਸ ਅਥਾਰਟੀ ਸ੍ਰੀ ਵਰਿੰਦਰ ਸ਼ਰਮਾਂ, ਕਮਿਸ਼ਨਰ ਨਗਰ ਨਿਗਮ ਸ੍ਰੀ ਦਲਵਿੰਦਰਜੀਤ ਸਿੰਘ, ਐਸ.ਡੀ.ਐਮ ਬਠਿੰਡਾ ਸ੍ਰੀ ਦਮਨਜੀਤ ਸਿੰਘ ਮਾਨ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਆਮ ਜਨਤਾ ਨੂੰ ਇਸ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਗਿਆ। ਮੀਟਿੰਗ ਦੌਰਾਨ ਚੀਫ ਐਡਮਿਨਿਸਟ੍ਰੇਟਰ, ਬਠਿੰਡਾ ਵਿਕਾਸ ਅਥਾਰਟੀ ਨੇ ਦੱਸਿਆ ਕਿ ਉਨ੍ਹਾਂ ਪਾਸ ਅਣ-ਅਧਿਕਾਰਤ ਕਲੋਨੀਆ ਵਿਚਲੇ ਪਲਾਟਾਂ ਨੂੰ ਰੈਗੂਲਰ ਕਰਨ ਸਬੰਧੀ ਕੁੱਲ 1177 ਦਰਖਾਸਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿੱਚੋਂ 1090 ਦਰਖਾਸਤਾਂ ‘ਤੇ ਐਨ.ਓ.ਸੀ ਜਾਰੀ ਕੀਤੇ ਜਾ ਚੁੱਕੇ ਹਨ ਜਦੋਂਕਿ ੮੭ ਦਰਖਾਸਤਾਂ ਬਕਾਇਆ ਪਈਆਂ ਹਨ। ਇਸੇ ਤਰ੍ਹਾਂ ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਅਜਿਹੀਆਂ ਕਲੋਨੀਆਂ ਵਿਚਲੇ ਪਲਾਟਾਂ ਨੂੰ ਰੈਗੂਲਰ ਕਰਨ ਸਬੰਧੀ ਕੁੱਲ 3630 ਦਰਖਾਸਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿੱਚੋਂ 3340 ਦਰਖਾਸਤਾਂ ‘ਤੇ ਐਨ.ਓ.ਸੀ ਜਾਰੀ ਕੀਤੇ ਜਾ ਚੁੱਕੇ ਹਨ ਜਦੋਂਕਿ 290 ਦਰਖਾਸਤਾਂ ਬਕਾਇਆ ਪਈਆਂ ਹਨ। ਡਿਪਟੀ ਡਾਇਰੈਕਟਰ ਲੋਕਲ ਬਾਡੀਜ ਨੇ ਦੱਸਿਆ ਕਿ ਅਜਿਹੇ ਪਲਾਟਾਂ ਨੂੰ ਰੈਗੂਲਰ ਕਰਨ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ 1559 ਕੁੱਲ ਦਰਖਾਸਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿੱਚੋਂ 1290 ਦੇ ਸਬੰਧ ਵਿੱਚ ਐਨ.ਓ.ਸੀ ਜਾਰੀ ਹੋ ਚੁੱਕੇ ਹਨ ਜਦੋਂਕਿ ੨੬੮ ਦਰਖਾਸਤਾਂ ਬਕਾਇਆ ਪਈਆਂ ਹਨ।
ਡਾ. ਗਰਗ ਨੇ ਮੀਟਿੰਗ ਦੌਰਾਨ ਸਬੰਧਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਬਕਾਇਆ ਪਈਆਂ ਦਰਖਾਸਤਾਂ ਦਾ ਨਿਪਟਾਰਾਂ ਵੀ ਜਲਦ ਤੋਂ ਜਲਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਣ-ਅਧਿਕਾਰਤ ਕਲੋਨੀਆਂ ਵਿਚਲੇ ਪਲਾਟਾਂ ਨੂੰ ਰੈਗੂਲਰ ਕਰਵਾਉਣ ਲਈ ਦਰਖਾਸਤਾਂ ਦੇਣ ਵਾਲੇ ਪਲਾਟ ਹੋਲਡਰਾਂ ਨੂੰ ਜੇਕਰ ਇਹ ਐਨ.ਓ.ਸੀ ਨਹੀਂ ਪ੍ਰਾਪਤ ਹੋਏ ਤਾਂ ਉਹ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਐਨ.ਓ.ਸੀ. ਪ੍ਰਾਪਤ ਕਰ ਸਕਦੇ ਹਨ। ਸ੍ਰੀ ਵਰਿੰਦਰ ਸ਼ਰਮਾਂ ਨੇ ਕਿਹਾ ਕਿ ਅਣ-ਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਲਈ ਪਹਿਲਾਂ ਹੀ ਨੋਟਿਸ ਕੱਢੇ ਜਾ ਚੁੱਕੇ ਹਨ ਫਿਰ ਵੀ ਜੇਕਰ ਕਿਸੇ ਅਜਿਹੀ ਕਲੋਨੀ ਦੇ ਮਾਲਕ ਨੇ ਰੈਗੂਲਰਾਈਜੇਸ਼ਨ ਪ੍ਰਕ੍ਰਿਆ ਸਬੰਧੀ ਕੁਝ ਪੁੱਛਣਾ ਹੋਵੇ ਤਾਂ ਉਹ ਅਧਿਕਾਰੀਆਂ ਨਾਲ ਕਿਸੇ ਵੀ ਕੰਮ ਵਾਲੇ ਦਿਨ ਸਿੱਧਾ ਸੰਪਰਕ ਕਰ ਸਕਦੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …