Tuesday, March 10, 2026

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਸਮਰਾਲਾ, 7 ਅਗਸਤ (ਪੰਜਾਬ ਪੋਸਟ- ਕੰਗ) – ਇੱਥੋ ਨਜਦੀਕ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਇੰਚਾਰਜ ਸੰਜੀਵ ਕੁਮਾਰ PPN0708201714ਕਲਿਆਣ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ।ਕੁੜੀਆਂ ਨੇ ਗਿੱਧਾ ’ਤੇ ਬੋਲੀਆਂ ਪਾਈਆਂ ਅਤੇ ਪੰਜਾਬੀ ਸਭਿਆਚਾਰ ਨੂੰ ਦਰਸਾਉਂਦੀਆਂ ਹੋਰ ਵੰਨਗੀਆਂ ਪੇਸ਼ ਕੀਤੀਆਂ।ਵਿਦਿਆਰਥਣਾਂ ਦਰਮਿਆਨ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ। ਇਨਾਂ ਮੁਕਾਬਲਿਆਂ ਵਿੱਚ ਖੁਸ਼ਬੂ ਨੇ ਪਹਿਲਾਂ ਸਥਾਨ, ਹਰਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਹਰਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਮਾ. ਸੰਜੀਵ ਕੁਮਾਰ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਅੱਜ ਦੇ ਸਮਾਜ ਵਿੱਚ ਕੁੜੀਆਂ ਦੀ ਮੁੰਡਿਆਂ ਮੁਕਾਬਲੇ ਦਰ ਘੱਟਦੀ ਜਾ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।ਸਾਨੂੰ ਸਮਾਜ ਵਿੱਚ ਭਰੂਣ ਹੱਤਿਆ ਘਰੇਲੂ ਹਿੰਸਾ ਆਦਿ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ।ਅੰਤ ਵਿੱਚ ਸਕੂਲ ਇੰਚਾਰਜ ਅਤੇ ਅਧਿਆਪਕਾਂ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਮੈਡਮ ਪਰਮਿੰਦਰ ਕੌਰ, ਲਖਵਿੰਦਰ ਕੌਰ, ਹਰਜੀਤ ਕੌਰ, ਮਨਜੀਤ ਕੌਰ, ਸੁਰਿੰਦਰ ਕੌਰ ਆਦਿ ਹਾਜ਼ਰ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply