ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿਵਲ ਸਰਜਨ ਬਠਿੰਡਾ ਡਾ: ਐਚ.ਐਨ ਸਿੰਘ ਦੀ ਯੋਗ
ਅਗਵਾਈ ਹੇਠ 9 ਅਗਸਤ ਨੂੰ ਜ਼ਿਲੇ ਦੇ ਸਾਰੇ ਸਿਵਲ ਹਸਪਤਾਲਾਂ ਅਤੇ ਸੀ.ਐਚ.ਸੀ ਤੇ ਪ੍ਰਧਾਨ ਮੰਤਰੀ ਮਾਤਰੀਤਵ ਸੁਰੱਖਿਅਤ ਅਭਿਆਨ ਅਧੀਨ ਗਰਭਵਤੀ ਮਾਵਾਂ ਖਾਸ ਕਰਕੇ ਖਤਰੇ ਵਾਲੀਆਂ ਮਾਵਾਂ ਦਾ ਮੁਫ਼ਤ ਚੈਕਅੱਪ, ਮੁਫ਼ਤ ਦਵਾਈਆਂ ਅਤੇ ਮੁਫ਼ਤ ਲੈਬ ਟੈਸਟ ਕੀਤੇ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਐਚ.ਐਨ ਸਿੰਘ ਨੇ ਦੱਸਿਆ ਕਿ ਜੇਕਰ ਗਰਭਵਤੀ ਔਰਤ ਦੀ ਗਰਭ ਦੌਰਾਨ ਸਮੇਂ-ਸਮੇਂ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਨੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ।ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹਨਾਂ ਅਧੀਨ ਆਉਂਦੀਆਂ ਏ.ਐਨ.ਐਮ ਅਤੇ ਆਸ਼ਾ ਵਰਕਰ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਹਿਚਾਣ ਕਰਕੇ 9 ਅਗਸਤ ਵਾਲੇ ਕੈਂਪਾਂ ਵਿੱਚ ਲੈ ਕੇ ਆਉਣ ਤਾਂ ਜੋ ਗਰਭਵਤੀ ਮਾਵਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇ ਕੇ ਉਹਨਾਂ ਦਾ ਜਨੇਪਾ ਸੁਰੱਖਿਅਤ ਕੀਤਾ ਜਾ ਸਕੇ।ਤਾਂ ਜੋ ਜੱਚਾ-ਬੱਚਾ ਮੌਤ ਦਰ ਨੂੰ ਘਟਾਇਆ ਜਾ ਸਕੇ।ਉਹਨਾਂ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਗਰਭ ਦੌਰਾਨ ਘੱਟੋ ਘੱਟ ਚਾਰ ਵਾਰ ਜਾਂਚ ਕਰਵਾਉਣੀ ਚਾਹੀਦੀ ਹੈ।ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਨੇ ਗਰਭਵਤੀ ਮਾਵਾਂ ਨੂੰ ਅਪੀਲ ਕੀਤੀ ਕਿ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।ਇਸ ਸਮੇਂ ਡਾ: ਐਸ.ਕੇ ਰਾਜ ਕੁਮਾਰ ਸਹਾਇਕ ਸਿਵਲ ਸਰਜਨ, ਡਾ: ਰਵਨਜੀਤ ਕੋਰ ਜ਼ਿਲਾ ਪਰਿਵਾਰ ਭਲਾਈ ਅਫਸਰ, ਡਿਪਟੀ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ, ਕੁਲਵੰਤ ਸਿੰਘ ਅਤੇ ਪ੍ਰੋਜੈਕਟਨਿਸਟ ਕੇਵਲ ਕਿ੍ਰਸ਼ਨ ਸਰਮਾ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media