ਬਠਿੰਡਾ, 8 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 15 ਅਗਸਤ ਦੇ ਕੌਮੀ ਦਿਹਾੜੇ ਨੂੰ ਉਤਸ਼ਾਹ ਤੇ ਜੋਸ਼ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ’ਚ ਮੀਟਿੰਗ ਕਰਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਉਨਾਂ ਅਧਿਕਾਰੀਆਂ ਨੂੰ ਸੌਂਪੀਆਂ ਡਿਊਟੀਆਂ ਸਮੇਂ-ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਸ਼ੇਨਾ ਅਗਰਵਾਲ ਅਤੇ ਹੋਰਨਾਂ ਉਚ ਅਧਿਕਾਰੀਆਂ ਸਮੇਤ ਮੀਟਿੰਗ ਦੌਰਾਨ ਲਾਕਰਾ ਨੇ ਦੱਸਿਆ ਕਿ 12 ਅਗਸਤ ਨੂੰ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ ਫੁੱਲ ਡਰੈਸ ਰਿਹਰਸਲ ਹੋਵੇਗੀ। ਉਨਾਂ ਕਿਹਾ ਕਿ ਇਸ ਮੌਕੇ ਪੰਜਾਬ ਪੁਲਿਸ, ਕਮਾਂਡੋ ਪੁਲਿਸ, ਪੰਜਾਬ ਹੋਮਗਾਰਡ, ਐਨ.ਸੀ.ਸੀ, ਸਕਾਊਟਸ ਅਤੇ ਗਾਈਡਸ ਅਤੇ ਨਰਸਿੰਗ ਦੇ ਵਿਦਿਆਰਥੀਆਂ ਦੀਆਂ ਪਲਟੂਨਾਂ ਪਰੇਡ ਕਰਨਗੀਆਂ। ਉਨਾਂ ਦੱਸਿਆ ਕਿ ਸ਼ਹੀਦ ਨੰਦ ਸਿੰਘ ਚੌਂਕ, ਬਾਬਾ ਵਾਲਮਿਕ ਚੌਂਕ, ਸਰਕਟ ਹਾਊਸ ਦੇ ਨੇੜੇ ਰਜਿੰਦਰਾ ਕਾਲਜ ਵਾਲਾ ਚੌਂਕ, ਡੌਲਫਿਨ ਚੌਂਕ ਮਾਨਸਾ ਰੋਡ, ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਨੇੜੇ ਡਾ. ਅੰਬੇਡਕਰ ਪਾਰਕ ਅਤੇ ਘੋੜੇ ਵਾਲਾ ਚੌਂਕ, 100 ਫੁੱਟੀ ਦੀ ਸਜਾਵਟ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਜ਼ਿਲਾ ਰੈਡ ਕਰਾਸ ਸੁਸਾਇਟੀ ਵਲੋਂ ਇਸ ਮੌਕੇ ’ਤੇ ਲੋੜਵੰਦ ਵਿਅਕਤੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਇਕਲਾਂ ਦੀ ਵੰਡ ਕੀਤੀ ਜਾਵੇਗੀ।ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media