ਬਠਿੰਡਾ, 8 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਯੁਵਕ ਸੇਵਾਵਾਂ ਵਿਭਾਗ ਬਠਿੰਡਾ ਵੱਲੋਂ ਕਾਲਜ ਵਿਦਿਆਰਥੀਆਂ (ਲੜਕੇ) ਦਾ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਟ੍ਰੈਕ ਇੰਡੀਆ ਆਊਟਡੋਰਜ਼ ਪ੍ਰਾਈਵੇਟ ਲਿਮ. ਕੈਂਪਿੰਗ ਸਾਈਟ ਨਗਰ (ਕੁਲੂ ਹਿ.ਪ੍ਰ) ਵਿਖੇ 4-8-2017 ਤੋਂ ਲੈ ਕੇ 13-8-2017 ਤੱਕ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਕੈਂਪ ਲਈ ਬਾਬਾ ਫ਼ਰੀਦ ਕਾਲਜ ਦੇ 10 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ, ਜੋ ਕੈਂਪ ਦੌਰਾਨ ਅਨੁਸ਼ਾਸ਼ਨ, ਅਗਵਾਈ ਕਰਨ ਅਤੇ ਸਖਸ਼ੀਅਤ ਉਸਾਰੀ ਦੇ ਗੁਣਾਂ ਬਾਰੇ ਸਿੱਖਣਗੇ ਜੋ ਜਿੰਦਗੀ ਲਈ ਬਹੁਤ ਜ਼ਰੂਰੀ ਹਨ। ਜ਼ਿਕਰਯੋਗ ਹੈ ਕਿ ਇਸ ਕੈਂਪ ਵਿੱਚ ਬਾਬਾ ਫ਼ਰੀਦ ਕਾਲਜ ਦੇ ਇਹ ਵਿਦਿਆਰਥੀ ਜ਼ਿਲਾ ਬਠਿੰਡਾ ਦੀ ਪ੍ਰਤੀਨਿੱਧਤਾ ਕਰਨਗੇ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਮਹੱਤਵਪੂਰਨ ਕੈਂਪ ਲਈ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੂੰ ਮੌਕਾ ਦੇਣ ਲਈ ਯੁਵਕ ਸੇਵਾਵਾਂ ਵਿਭਾਗ ਬਠਿੰਡਾ ਦਾ ਧੰਨਵਾਦ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media