ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕਾ ਬਾਗ ਵਿਖੇ ‘ਸਾਕਾ ਗੁਰੂ ਕਾ ਬਾਗ’ ਦੀ ਯਾਦ ਵਿਚ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਿਦਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ ਜ਼ੁਲਮ ਖਿਲਾਫ ਲੜਨ ਵਾਲੇ ਸੂਰਮਿਆਂ ਅਤੇ ਸ਼ਹੀਦਾਂ ਦੀ ਵਿਲੱਖਣ ਗਾਥਾ ਨਾਲ ਭਰਿਆ ਹੋਇਆ ਹੈ ਜਿਸ ਤੋਂ ਸਿੱਖ ਕੌਮ ਦੀ ਨੌਜੁਆਨ ਪੀੜੀ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਦੁਨੀਆਂ ਦੇ ਧਾਰਮਿਕ ਇਤਿਹਾਸ ਵਿਚ ਏਨੀਆਂ ਕੁਰਬਾਨੀਆਂ ਹੋਰ ਕਿਧਰੇ ਨਹੀਂ ਮਿਲਦੀਆਂ ਜਿੰਨੀਆਂ ਸਿੱਖ ਕੌਮ ਦੇ ਹਿੱਸੇ ਆਈਆਂ ਹਨ।ਪ੍ਰੋ: ਬਡੂੰਗਰ ਨੇ ਕਿਹਾ ਕਿ ਗੁਰੂ ਕੇ ਬਾਗ ਦਾ ਮੋਰਚਾ ਖਾਲਸਾ ਪੰਥ ਦੀ ਸੂਰਮਗਤੀ ਅਤੇ ਗੁਰੂ ਘਰਾਂ ਦੀ ਰਖਵਾਲੀ ਦਾ ਲਖਾਇਕ ਹੈ ਜਿਸ ਨੇ ਸਿੱਖ ਇਤਿਹਾਸ ਨੂੰ ਨਵਾਂ ਮੋੜ ਦਿੱਤਾ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਤਹਿਤ ਸਿੱਖਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦਿਆਂ ਹੋਇਆਂ ਜੋ ਪੂਰਨੇ ਪਾਏ ਉਹ ਆਪਣੇ ਆਪ ਵਿਚ ਮਿਸਾਲੀ ਹਨ। ਉਨ੍ਹਾਂ ਨੌਜੁਆਨ ਪੀੜੀ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੇ ਉਨ੍ਹਾਂ ਦੇ ਯੋਗਦਾਨ ਤੋਂ ਸੇਧ ਪ੍ਰਾਪਤ ਕਰਕੇ ਧਰਮ ਅਤੇ ਆਪਣੇ ਸੱਭਿਆਚਾਰ ਦੀਆਂ ਅਮੁੱਲ ਕਦਰਾਂ-ਕੀਮਤਾਂ ਦੇ ਧਾਰਨੀ ਬਣੀਏ।
ਇਸ ਮੌਕੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਜੋਧ ਸਿੰਘ ਸਮਰਾ ਤੇ ਕੁਲਦੀਪ ਸਿੰਘ ਤੇੜਾ ਨੇ ਵੀ ਸੰਗਤਾਂ ਨਾਲ ਵਿਚਾਰ ਕੀਤੇ।ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਕਾ ਗੁਰੂ ਕਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰਸਿੱਖੀ ਜੀਵਨ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਸਾਹਿਬ ਵਿਖੇ ਬਣੀ ਮਾਤਾ ਗੁਜਰ ਕੌਰ ਜੀ ਨਿਵਾਸ ਦਾ ਰਸਮੀ ਤੌਰ ’ਤੇ ਉਦਘਾਟਨ ਵੀ ਕੀਤਾ।
ਇਸ ਮੌਕੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਜੋਧ ਸਿੰਘ ਸਮਰਾ, ਕੁਲਦੀਪ ਸਿੰਘ ਤੇੜਾ, ਬੀਬੀ ਸਵਰਨ ਕੌਰ ਤੇੜਾ, ਬਾਬਾ ਬੋਹੜ ਸਿੰਘ, ਬਾਬਾ ਚਰਨ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਕਰਮਬੀਰ ਸਿੰਘ ਇੰਚਾਰਜ, ਬਲਦੇਵ ਸਿੰਘ ਤੇੜਾ, ਪ੍ਰਗਟ ਸਿੰਘ ਤੇ ਹਰਜਿੰਦਰ ਸਿੰਘ ਮੈਨੇਜਰ, ਅਜੀਤ ਸਿੰਘ, ਪ੍ਰਿੰਸੀਪਲ ਪ੍ਰਭਜੋਤ ਕੌਰ, ਪ੍ਰਿੰਸੀਪਲ ਰਾਜਵਿੰਦਰ ਕੌਰ, ਜੋਰਾਵਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media