Tuesday, June 30, 2026

ਡਾ. ਰੂਪ ਸਿੰਘ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਣਾਏ ਗਏ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡਾ. ਰੂਪ ਸਿੰਘ ਨੂੰ ਮੁੱਖ ਸਕੱਤਰ ਹਰਚਰਨ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ Roop Singh - Copyਸ਼੍ਰੋਮਣੀ ਕਮੇਟੀ ਦੇ ਸਕੱਤਰ ਦੇ ਕੰਮ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਅੱਜ ਸਕੱਤਰ ਡਾ. ਰੂਪ ਸਿੰਘ ਨੂੰ ਉਨ੍ਹਾਂ ਦੀ ਵਿਦਵਤਾ ਤੇ ਕੰਮਕਾਰ ਦੇ ਤਜ਼ਰਬੇ ਨੂੰ ਮੁੱਖ ਰੱਖਦਿਆਂ ਇਹ ਜ਼ਿੰਮੇਵਾਰ ਸੌਂਪੀ ਗਈ। ਦੱਸਣਯੋਗ ਹੈ ਕਿ ਡਾ. ਰੂਪ ਸਿੰਘ 1989 ਈ: ਵਿਚ ਬਤੌਰ ਸੰਪਾਦਕ ਭਰਤੀ ਹੋਏ ਸਨ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਿਚ ਵੱਖ-ਵੱਖ ਜ਼ਿੰਮੇਵਾਰ ਪ੍ਰਬੰਧਕ ਦੇ ਅਹੁੱਦਿਆਂ `ਤੇ ਕੰਮ ਕੀਤਾ । ਡਾ. ਰੂਪ ਸਿੰਘ ਇਕ ਉਘੇ ਸਿੱਖ ਵਿਦਵਾਨ ਤੇ ਲੇਖਕ ਹਨ ਜਿਨ੍ਹਾਂ ਦੀ ਕਲਮ ’ਚੋਂ ਅਨੇਕਾਂ ਹੀ ਧਾਰਮਿਕ ਪੁਸਤਕਾਂ ਲਿਖੀਆਂ ਗਈਆਂ ਹਨ ਜੋ ਖੋਜਕਾਰਾਂ ਤੇ ਪਾਠਕਾਂ ਲਈ ਸਿੱਖ ਧਰਮ ਦੀ ਵਡਮੁੱਲੀ ਜਾਣਕਾਰੀ ਪ੍ਰਦਾਨ ਕਰਦੀਆਂ ਹਨ।ਜ਼ਿਕਰਯੋਗ ਹੈ ਕਿ ਮੁੱਖ ਸਕੱਤਰ ਹਰਚਰਨ ਸਿੰਘ ਦੇ ਨਿਯੁੱਕਤ ਹੋਣ ਤੋਂ ਪਹਿਲਾਂ ਵੀ ਡਾ. ਰੂਪ ਸਿੰਘ ਹੀ ਸ਼੍ਰੋਮਣੀ ਕਮੇਟੀ ਦਾ ਕੰਮਕਾਜ ਵੇਖਦੇ ਸਨ।ਇਸ ਸਮੇਂ ਡਾ. ਰੂਪ ਸਿੰਘ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਿੱਖ ਵਿਦਵਾਨ ਪ੍ਰੋ: ਬਡੂੰਗਰ ਦੀ ਅਗਵਾਈ ਵਿਚ ਉਨ੍ਹਾਂ ਨੂੰ ਕੰਮ ਕਰਨ ਦਾ ਮੌਕਾ ਮਿਲਿਆ ਹੈ। ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਉਹ ਪ੍ਰੋ: ਬਡੂੰਗਰ ਵੱਲੋਂ ਸੌਂਪੀ ਇਸ ਅਹਿਮ ਜ਼ਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸੁਖਦੇਵ ਸਿੰਘ, ਬਲਵਿੰਦਰ ਸਿੰਘ ਜੌੜਾ ਸਿੰਘਾ ਤੇ ਪ੍ਰਤਾਪ ਸਿੰਘ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਹੋਰ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply