ਬਠਿੰਡਾ, 9 ਜੁਲਾਈ (ਜਸਵਿੰਦਰ ਸਿੰਘ ਜੱਸੀ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈ ਸਿੰਘ ਵਾਲਾ (ਬਠਿੰਡਾ) ਦਾ ਦਸਵੀਂ ਦਾ ਨਤੀਜਾ ਬੁਹਤ ਵਧੀਆ ਰਹਿਣ ਕਾਰਨ ਸਮੂਹ ਅਧਿਆਪਕਾਂ ਵਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਕੂਲ ਦੇ ਵਿਦਿਆਰਥੀ ਕੁਲਦੀਪ ਕੌਰ ਨੇ ਪਹਿਲਾ ਸਥਾਨ, ਰਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਨਵਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਸਕੂਲ ਦੇ ਪ੍ਰਿੰਸੀਪਲ ਆਤਮਾ ਸਿੰਘ, ਚੇਅਰਮੇਨ ਬਰਜਿੰਦਰ ਸਿੰਘ ਮਾਨ,ਮੈਨੇਜਰ ਸੁਖਮੰਦਰ ਸਿੰਘ ਮਾਨ ਅਤੇ ਸਮੂਹ ਸਟਾਫ਼ ‘ਚ ਮੰਖਣ ਰਾਮ, ਸਮਸ਼ੇਰ ਸਿੰਘ, ਅਰਸਦੀਪ ਕੌਰ, ਬਿੰਦਰ ਕੌਰ ,ਪੂਜਾ ਰਾਣੀ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਲਗਨ ਅਤੇ ਮਿਹਨਤ ਨਾਲ ਪੜਾਈ ਕਰ ਕੇ ਵਿੱਦਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …