Tuesday, June 30, 2026

ਸ਼੍ਰੋਮਣੀ ਕਮੇਟੀ ਵੱਲੋਂ ਅਖੰਡ ਪਾਠੀ ਸਿੰਘਾਂ ਦੀਆਂ ਮੰਗਾਂ ਪ੍ਰਵਾਨ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਅਖੰਡ ਪਾਠੀ ਸਿੰਘਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ।ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਅੱਜ ਅੰਤ੍ਰਿੰਗ ਮੈਂਬਰਾਂ ਤੇ ਸ਼੍ਰੋਮਣੀ ਕਮੇਟੀ ਦੇ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਉਪਰੰਤ ਇਹ ਫੈਸਲਾ ਕੀਤਾ ਗਿਆ। ਇਹ ਮਾਮਲਾ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਚਾਰਿਆ ਜਾਣਾ ਸੀ, ਪਰ ਇਕੱਤਰਤਾ ਅੱਗੇ ਪੈਣ ਕਾਰਨ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਦੀ ਆਸ ’ਤੇ ਮੰਗਾਂ ਮੰਨ ਲਈਆਂ ਗਈਆਂ।ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਇਕ ਸਬ-ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਦੀ ਰਿਪੋਰਟ ਅਨੁਸਾਰ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਗਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਬਡੂੰਗਰ ਨੇ ਕਿਹਾ ਕਿ ਅਖੰਡਪਾਠੀ ਸਿੰਘ ਸਿੱਖ ਕੌਮ ਦੀ ਜ਼ਿੰਮੇਵਾਰ ਤੇ ਸਤਿਕਾਰਤ ਸ਼੍ਰੇਣੀ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਵਿਚਾਰ ਕਰਨ ਉਪਰੰਤ ਇਸ ਸਬੰਧੀ ਦਫਤਰੀ ਆਦੇਸ਼ ਜਾਰੀ ਕੀਤੇ ਗਏ ਹਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply