ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਡਲਹੌਜੀ ਵਿਖੇ ਲਗਾਏ ਗਏ
ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੇ ਵਿਦਿਆਰਥੀਆਂ, ਲਕਯ ਸੌਗਾ, ਹਰਮਨ ਸੈਣੀ, ਵੇਦ ਪ੍ਰਕਾਸ਼, ਕਰਨ ਸ਼ਰਮਾ ਅਤੇ ਗੌਰਵ ਕੁਮਾਰ ਨੇ ਭਾਗ ਲਿਆ।ਇਸ ਕੈਂਪ ਵਿੱਚ ਭੰਗੜੇ ਅਤੇ ਹੋਰ ਸਭਿਆਚਾਰਕ ਵੰਨਗੀਆਂ ਦੇ ਮੁਕਾਬਲੇ ਕਰਵਾਏ ਗਏ।ਕਾਲਜ ਦੇ ਦੋ ਵਿਦਿਆਰਥੀਆਂ ਨੇ ਇਹਨਾਂ ਮੁਕਾਬਲ਼ਿਆ ਵਿੱਚ ਪਹਿਲਾ ਅਤੇ ਤੀਜਾ ਸਥਾਨ ਹਾਸਲ ਕੀਤਾ।ਭੰਗੜੇ ਵਿੱਚ ਵੇਦ ਪ੍ਰਭਾ ਅੱਵਲ ਅਤੇ ਹੋਰ ਮੁਕਾਬਲਿਆਂ ਵਿੱਚ ਹਰਮਨ ਸੈਣੀ ਨੇ ਤੀਜਾ ਸਥਾਨ ਹਾਸਲ ਕੀਤਾ।ਯੁਵਕ ਭਲਾਈ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਗਿਆ।ਪਿ੍ਰੰਸੀਪਲ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨਾਂ ਨੂੰ ਕਾਲਜ ਵਿੱਚ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ‘ਤੇ ਨੇਹਾ ਦੱਤ, ਡਾ. ਸੰਦੀਪ ਕੌਰ ਅਤੇ ਸਮੂਹ ਸਟਾਫ ਮੌਜੂਦ ਸੀ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media