ਤਸਵੀਰ -ਅਵਤਾਰ ਸਿੰਘ ਕੈਂਥ
ਬਠਿੰਡਾ, 9 ਜੁਲਾਈ (ਜਸਵਿੰਦਰ ਸਿੰਘ ਜੱਸੀ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ:), ਬਠਿੰਡਾ ਵੱਲੋ ਇੱਕ ਨਾਬਾਲਗ ਬੱਚੇ ਅਭੀ 14 ਪੁੱਤਰ ਕਰਾਤੀ ਵਾਸੀ ਧੋਬਿਆਣਾ ਬਸਤੀ, ਗਲੀ ਨੰਬਰ 2, ਜੋ ਕਿ ਧੋਬੀਆਣਾ ਰੋਡ ਸੜਕ ਦੇ ਕਿਨਾਰੇ ‘ਤੇ ਪੈਦਲ ਜਾ ਰਿਹਾ ਸੀ। ਇੱਕ ਤੇਜ ਰਫਤਾਰ ਮੋਟਰਸਾਇਕਲ ਨੇ ਪਿਛੋ ਟੱਕਰ ਮਾਰਨ ਕਾਰਨ ਜ਼ਖ਼ਮੀ ਹੋ ਗਿਆ। ਮੁਹੱਲਾ ਨਿਵਾਸੀਆਂ ਵਲੋਂ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਨੂੰ ਇਸ ਬਾਰੇ ਸੂਚਨਾਂ ਮਿਲਣ ‘ਤੇ ਪ੍ਰਧਾਨ ਅਵਤਾਰ ਸਿੰਘ ਗੋਗਾ ਅਤੇ ਮਹਿੰਦਰ ਸਿੰਘ ਵਲੋਂ ਜ਼ਖ਼ਮੀ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …