Monday, June 29, 2026

ਛੀਨਾ ਨੇ ਅਮਿਤ ਸ਼ਾਹ ਦੇ ਰਾਜ ਸਭਾ ਮੈਂਬਰ ਬਣਨ ’ਤੇ ਦਿੱਤੀ ਵਧਾਈ

ਕਿਹਾ ਧੋਖੇ ਨਾਲ ਚੋਣ ਜਿੱਤੇ ਕਾਂਗਰਸ ਦੇ ਉਮੀਦਵਾਰ ਅਹਿਮਦ ਪਟੇਲ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ ਬਿਊੋਰੋ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ Rajinder Chhinaਨੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਰਾਜ ਸਭਾ ਦੀ ਮੈਂਬਰੀ ਜਿੱਤਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਨਾਲ ਸ਼ਾਹ ਦੀ ਮੈਂਬਰ ਪਾਰਲੀਮੈਂਟ ਵਜੋਂ ਨਵੀਂ ਪਾਰੀ ਦੀ ਸ਼ੁਰੂਆਤ ਹੋਈ ਹੈ ਅਤੇ ਪਾਰਟੀ ਵੀ ਹੋਰ ਮਜ਼ਬੂਤ ਹੋਵੇਗੀ।ਛੀਨਾ ਨੇ ਇਸ ਮੌਕੇ ਸ਼ਾਹ ਨੂੰ ਗੁਰੂ ਨਗਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਨਤਮਸਤਕ ਹੋਣ ਦਾ ਸੱਦਾ ਵੀ ਦਿੱਤਾ।
ਛੀਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਹਿੰਦੁਸਤਾਨ ਨੂੰ ਦੁਨੀਆਂ ਦੇ ਨਕਸ਼ੇ ’ਤੇ ਮੂਹਰੀ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਅਤੇ ਦੂਰਅੰਦੇਸ਼ੀ ਸਦਕਾ ਦੇਸ਼ ਅਤੇ ਸਮਾਜ ਦੇ ਹਿੱਤ ’ਚ ਸ਼ਾਹ ਨੂੰ ਸ਼ਾਨਦਾਰ ਨਤੀਜ਼ੇ ਹਾਸਲ ਹੋਏ ਹਨ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੰਸਦ ’ਚ ਪੁੱਜੇ ਸ੍ਰੀ ਸ਼ਾਹ ਨੇ ਭਾਜਪਾ ਪ੍ਰਧਾਨ ਵਜੋਂ 3 ਸਾਲ ਦਾ ਕਾਰਜਭਾਰ ਦਾ ਸਮਾਂ ਵੀ ਪੂਰਾ ਕਰ ਲਿਆ ਹੈ ਅਤੇ ਇਨ੍ਹਾਂ ਤਿੰਨ ਸਾਲਾਂ ’ਚ ਉਨ੍ਹਾਂ ਦੁਆਰਾ ਨਿਭਾਈਆਂ ਮਹੱਤਵਪੂਰਨ ਸੇਵਾਵਾਂ ਸਦਕਾ ਅੱਜ ਭਾਜਪਾ ਜਨਤਾ ਪਾਰਟੀ ਨੂੰ ਸਭ ਤੋਂ ਵੱਡੀ ਪਾਰਟੀ ਬਣਾ ਦਿੱਤਾ ਹੈ।ਛੀਨਾ ਨੇ ਕਿਹਾ ਕਿ ਸ੍ਰੀ ਸ਼ਾਹ ਦੀ ਇਸ ਜਿੱਤ ’ਤੇ ਭਾਜਪਾ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਹੈ ਅਤੇ ਇਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਉਨ੍ਹਾਂ ਕਿਹਾ ਕਿ ਦੇਸ਼ ਦੇ 13 ਰਾਜਾਂ ’ਚ ਭਾਜਪਾ ਦੀ ਸੱਤਾ ਅਤੇ 5 ਪ੍ਰਦੇਸ਼ਾਂ ’ਚ ਬੀਜੇਪੀ ਦੇ ਸਹਿਯੋਗੀ ਦਲ ਦੀਆਂ ਸਰਕਾਰਾਂ ਹਨ।ਜੋ ਇਸ ਗੱਲ ਦੀ ਗਵਾਹ ਹਨ ਕਿ ਸ੍ਰੀ ਮੋਦੀ, ਜੇਤਲੀ ਅਤੇ ਅਮਿਤ ਸ਼ਾਹ ਜੀ ਦੀ ਸੁਯੋਗ ਅਗਵਾਈ ’ਚ ਪਾਰਟੀ ਨੂੰ ਭਰਪੂਰ ਅਤੇ ਇਤਿਹਾਸਕ ਤਰੱਕੀ ਕੀਤੀ ਹੈ।ਛੀਨਾ ਨੇ ਨੇ ਸਮਰਿਤੀ ਈਰਾਨੀ ਨੂੰ ਵੀ ਰਾਜ ਸਭਾ ਸੀਟ ਜਿੱਤਣ ’ਤੇ ਮੁਬਾਰਕਬਾਦ ਦਿੱਤੀ।ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਅਹਿਮਦ ਪਟੇਲ ਧੋਖੇ ਨਾਲ ਚੋਣ ਜਿੱਤੇ ਹਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply