ਸ਼ਮਰਾਲਾ, 9 ਅਗਸਤ (ਪੰਜਾਬ ਪੋਸਟ- ਕੰਗ) – ਸਰਾਕਰੀ ਹਾਈ ਸਕੂਲ ਬਗਲੀ ਕਲਾਂ ਵਿੱਚ ਦਾਨੀ ਸੱਜਣ ਜਤਿੰਦਰ ਸਿੰਘ ਬਾਜਵਾ ਵਲੋਂ ਵਿਦਿਆਰਥੀਆਂ ਨੂੰ ਟਾਈਆਂ ਅਤੇ ਬੈਲਟਾਂ ਵੰਡੀਆਂ ਗਈਆਂ।ਸਕੂਲ ਮੁਖੀ ਮੇਘਦਾਸ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਾਡਲ ਸਕੂਲਾਂ ਵਰਗੀ ਦਿੱਖ ਪ੍ਰਦਾਨ ਕਰਨ ਲਈ ਸਕੂਲ ਵਿੱਚ ਨਵੀਆਂ ਵਰਦੀਆਂ ਲਗਵਾਈਆਂ ਗਈਆਂ ਹਨ।ਜਿਸ ਵਿੱਚ ਟਾਈ ਤੇ ਬੈਲਟ ਵੀ ਸ਼ਾਮਿਲ ਹਨ।ਉਨਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਕਿਸੇ ਵੀ ਤਰਾਂ ਪ੍ਰਾਈਵੇਟ ਸਕੂਲਾਂ ਨਾਲੋਂ ਪਿੱਛੇ ਨਹੀਂ ਹਨ।ਪ੍ਰੰਤੂ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਦੀ ਵਰਦੀ ਵਧੀਆ ਹੋਣ ਕਰਕੇ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਦਾਖਲ ਕਰਵਾ ਦਿੰਦੇ ਹਨ।ਉਨਾਂ ਨੇ ਦਾਨੀ ਸੱਜਣ ਜਤਿੰਦਰ ਸਿੰਘ ਬਾਜਵਾ ਦਾ ਇਸ ਉਪਰਾਲੇ ਲਈ ਬਹੁਤ ਧੰਨਵਾਦ ਕੀਤਾ।ਇਸ ਸਮੇਂ ਮਾਸਟਰ ਜਗਤਾਰ ਸਿੰਘ, ਮੈਡਮ ਪਰਮਜੀਤ ਕੌਰ, ਸੁਰਿੰਦਰ ਕੌਰ, ਅੰਜੂ ਰਾਣੀ, ਮਾਸਟਰ. ਰਜਿੰਦਰ ਸਿੰਘ, ਲੇਖਵੀਰਇੰਦਰ ਸਿੰਘ ਅਤੇ ਮੈਡਮ ਹਰਪ੍ਰੀਤ ਕੌੌਰ ਆਦਿ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media