Monday, November 23, 2026

ਬੰਗਾਲ ਦੇ ਉਘੇ ਸਿਆਸਤਦਾਨ ਗਿਆਨ ਸਿੰਘ ਸੋਹਨਪਾਲ ਦੇ ਦਿਹਾਂਤ `ਤੇ ਅਫਸੋਸ ਪ੍ਰਗਟ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੰਗਾਲ ਦੇ ਉਘੇ ਸਿਆਸਤਦਾਨ ਗਿਆਨ ਸਿੰਘ ਸੋਹਨਪਾਲ ਦੇ ਅਕਾਲ ਚਲਾਣੇ ’ਤੇ ਡੂੰਘਾ ਅਫਸੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਬੰਗਾਲ ਦੀ ਸਿਆਸਤ ਵਿਚ ਕਈ ਦਹਾਕੇ ਸਰਗਰਮ ਰਹੇ ਸੋਹਨਪਾਲ ਨੇ ਬੰਗਾਲ ਵਿਚ ਸਿੱਖਾਂ ਦੀ ਵੱਖਰੀ ਪਛਾਣ ਕਾਇਮ ਕੀਤੀ ਸੀ।ਉਨ੍ਹਾਂ ਦਾ ਸਿਆਸੀ ਸਫਰ ਬਹੁਤ ਲੰਮਾ ਹੈ, ਜਿਸ ਦੌਰਾਨ ਉਹ ਲਗਭਗ 10 ਵਾਰ ਵਿਧਾਇਕ ਚੁਣੇ ਗਏ।ਪ੍ਰੋ: ਬਡੂੰਗਰ ਨੇ ਕਿਹਾ ਕਿ ਸੋਹਨਪਾਲ ਬੜੇ ਸੁਹਿਰਦ ਤੇ ਉਘੇ ਸਿਆਸਤਦਾਨ ਸਨ, ਜਿਨ੍ਹਾਂ ਦਾ ਰਾਜਨੀਤੀ ਵਿਚ ਪਾਇਆ ਵਡਮੁੱਲਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਬੰਗਾਲ ਦੇ ਲੋਕਾਂ ਵੱਲੋਂ ਬਾਰ-ਬਾਰ  ਸੋਹਨਪਾਲ ਨੂੰ ਵਿਧਾਇਕ ਚੁਣਨਾ ਇਸ ਗੱਲ ਦਾ ਗਵਾਹ ਹੈ ਕਿ ਉਹ ਹਮੇਸ਼ਾ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਦੇ ਰਹੇ।ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਨਸਾਨ ਹਮੇਸ਼ਾ ਆਪਣੇ ਕਰਮਾਂ ਕਰਕੇ ਹੀ ਜਾਣਿਆ ਜਾਂਦਾ ਹੈ ਅਤੇ ਗਿਆਨ ਸਿੰਘ ਸੋਹਨਪਾਲ ਵੱਲੋਂ ਕੀਤੇ ਸਮਾਜ ਭਲਾਈ ਦੇ ਕਾਰਜ ਹਮੇਸ਼ਾ ਉਨ੍ਹਾਂ ਦੀ ਯਾਦ ਦਿਵਾਉਂਦੇ ਰਹਿਣਗੇ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply