Sunday, April 5, 2026

ਸ੍ਰੀ ਗੁਰੂ ਰਾਮਦਾਸ ਮੈਡੀਕਲ ਇੰਸਟੀਟਿਊਟ ਦੀ ਕੰਟੀਨ ਵਿਚ ਮੀਟ ਮਾਮਲੇ `ਚ ਸਬ-ਕਮੇਟੀ ਗਠਿਤ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਅਤੇ ਯੂਨੀਵਰਸਿਟੀ ਦੀ ਕੰਟੀਨ ਵਿਚ ਮਾਸਾਹਾਰੀ ਭੋਜਨ ਸਬੰਧੀ ਮਾਮਲੇ ਦੀ ਪੜਤਾਲ ਕਰਵਾਏਗੀ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਕ ਸਬ-ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਡਾ. ਰੂਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਕਮੇਟੀ ਨੂੰ ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਕੋਆਰਡੀਨੇਟ ਕਰਨਗੇ।ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਵਿਚ ਪ੍ਰਧਾਨ ਪ੍ਰੋ: ਬਡੂੰਗਰ ਨੇ ਆਖਿਆ ਕਿ ਸਾਹਮਣੇ ਆਏ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਮਾਮਲੇ ਦੀ ਪੜਤਾਲ ਲਈ ਆਦੇਸ਼ ਕੀਤਾ ਗਿਆ ਹੈ, ਜਿਸ ’ਤੇ ਅਮਲ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਕਰਵਾਈ ਜਾਵੇਗੀ।ਪ੍ਰੋ: ਬਡੂੰਗਰ ਨੇ ਕਿਹਾ ਕਿ ਬਣਾਈ ਗਈ ਸਬ-ਕਮੇਟੀ ਨੂੰ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।ਉਨ੍ਹਾਂ ਆਖਿਆ ਕਿ ਇਸ ਬਾਰੇ ਦਫਤਰੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply