ਅੰਮਿ੍ਰਤਸਰ, 10 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਮਿਤੀ 9 ਸਤੰਬਰ ਨੂੰ
ਜ਼ਿਲਾ ਕਚਹਿਰੀਆਂ ਅੰਮਿ੍ਤਸਰ ਵਿਖੇ ਲਗਾਈ ਜਾ ਰਹੀ ਹੈ ਜਿਸ ਵਿੱਚ ਹਰ ਕਿਸਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਨੈਸ਼ਨਲ ਲੋਕ ਅਦਾਲਤ ਜ਼ਿਲਾ ਕਚਹਿਰੀਆਂ ਅੰਮਿ੍ਰਤਸਰ ਨਾਲ ਦੀ ਨਾਲ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲੋਕ ਅਦਾਲਤ ਲੱਗੇਗੀ।ਆਮ ਜਨਤਾ ਨੂੰ ਵੀ ਇਸ ਲੋਕ ਅਦਾਲਤ ਬਾਰੇ ਸੂਚਿਤ ਕਰਦੇ ਹੋਏ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਝਗੜਿਆਂ ਦਾ ਨਿਪਟਾਰਾ ਇਸ ਨੈਸ਼ਨਲ ਲੋਕ ਅਦਾਲਤ ਰਾਹੀਂ ਕਰਵਾਉਣ ਅਤੇ ਵੱਧ ਤੋਂ ਵੱਧ ਇਸ ਲੋਕ ਅਦਾਲਤ ਦਾ ਹਿੱਸਾ ਬਨਣ।ਮੋਨਿਕਾ ਸ਼ਰਮਾ ਸਕੱਤਰ ਜਿਲਾ ਲੀਗਲ ਸਰਵਿਸ ਅਥਾਰਟੀ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਮਿਤੀ 9.9.2017 ਨੂੰ ਲੱਗ ਰਹੀ ਲੋਕ ਅਦਾਲਤ ਦਾ ਹਿੱਸਾ ਬਣ ਕੇ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media