Monday, May 20, 2024

ਖਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਵਿਦਿਆਰਥੀਆਂ ਨੇ ਜੀ. ਪੀ. ਏ. ਟੀ. ‘ਚ ਮਾਰਿਆ ਮਾਅਰਕਾ

PPN090711
ਅੰਮ੍ਰਿਤਸਰ, 9  ਜੁਲਾਈ (ਪ੍ਰੀਤਮ ਸਿੰਘ)-ਖਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਵਿਦਿਆਰਥੀ ਅਸ਼ਮੀਨ ਕੌਰ ਅਤੇ ਲਵਿਸ਼ ਮਰਵਾਹਾ ਨੇ ਪੂਰੇ ਭਾਰਤ ਭਰ ‘ਚੋਂ ਗ੍ਰੈਜ਼ੂਏਟ ਐਪਟੀਟਿਊਟ ਫ਼ਾਰਮੇਸੀ ਟੈਸਟ (ਜੀਪੀਏਟੀ) ਦੇ ਇਮਤਿਹਾਨਾਂ ‘ਚੋਂ ਕ੍ਰਮਵਾਰ 42 ਵਾਂ ਤੇ ੧੫੧ਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਐੱਸ. ਕੇ. ਧਵਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੂਰੇ ਭਾਰਤ ਭਰ ‘ਚੋਂ ਉਨ੍ਹਾਂ ਦੇ ਵਿਦਿਆਰਥੀਆਂ ਨੇ ਉਕਤ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਇਸ ਦੌਰਾਨ ਦੋਹਾਂ ਵਿਦਿਆਰਥੀਆਂ ਨੂੰ ਆਪਣੇ ਦਫ਼ਤਰ ਬੁਲਾਕੇ ਸਨਮਾਨਿਤ ਕਰਦਿਆ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਕਿਹਾ ਕਿ ਇਸ ਤੋਂ ਇਲਾਵਾ ਅਨਮੋਲ ਡੋਗਰਾ, ਮਨਮੀਤ ਸਿੰਘ, ਅਨਮੋਲਦੀਪ ਕੌਰ, ਮਨੂਪਪ੍ਰੀਤ ਕੌਰ ਅਤੇ ਵਿਕਰਮ ਕੌਸ਼ਲ ਨੇ ਵੀ ਚੰਗੇ ਨੰਬਰ ਪ੍ਰਾਪਤ ਕਰਕੇ ਇਸ ਪ੍ਰੀਖਿਆ ਨੂੰ ਪਾਸ ਕੀਤਾ ਹੈ। ਪ੍ਰਿੰ: ਡਾ. ਧਵਨ ਨੇ ਕਿਹਾ ਕਿ ਸਮੂੰਹ ਵਿਦਿਆਰਥੀਆਂ ਨੂੰ ਉੱਚ ਵਿੱਦਿਆ ਲਈ ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜ਼ੂਕੇਸ਼ਨ (ਏ. ਆਈ. ਸੀ. ਟੀ. ਈ.) ਵੱਲੋਂ ਵਜ਼ੀਫ਼ੇ ਵੀ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਇਸੇ ਤਰ੍ਹਾਂ ਅਣਥੱਕ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਦੀ ਪ੍ਰੇਰਣਾ ਦਿੱਤੀ। 

Check Also

ਗੁਰੂ ਨਾਨਕ ਦੇਵ ਮੈਡੀਕਲ ਕਾਲਜ ਨੂੰ ਏਮਜ਼ ‘ਚ ਤਬਦੀਲ ਕੀਤਾ ਜਾਵੇਗਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਾ: ਹਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ …

Leave a Reply