Saturday, March 7, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਈਆਂ ‘ਤੀਆਂ ਤੀਜ਼ ਦੀਆਂ’

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਅਜੋਕੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਅਤੇ ਪੰਜਾਬੀ ਰਸਮਾਂ-ਰਿਵਾਜਾਂ

ACD Systems Digital Imaging

ਨੂੰ ਉਨ੍ਹਾਂ ਦੇ ਮਨਾਂ ’ਚ ਸੁਰਜੀਤ ਰੱਖਣ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਾਉਣ ਦੇ ਮਹੀਨੇ ’ਚ ਤੀਆਂ ਦਾ ਮੇਲਾ ਲਗਾਇਆ ਗਿਆ।ਜਿਸ ’ਚ ਕਾਲਜ ਦੀਆਂ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪੌਸ਼ਾਕ ਪਹਿਨ ਕੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।
ਤੀਆਂ ਦੇ ਮੌਕੇ ਵਿਦਿਆਰਥਣਾਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਉਨ੍ਹਾਂ ਵਿਚਕਾਰ ਰੰਗੋਲੀ ਅਤੇ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ।ਵਿਦਿਆਰਥਣਾਂ ਨੇ ਇਨ੍ਹਾਂ ਮੁਕਾਬਲਿਆਂ ’ਚ ਵੱਧ-ਚੜ ਕੇ ਹਿੱਸਾ ਲਿਆ।ਰੱਖੜੀ ਬਣਾਉਣ ਦੇ ਮੁਕਾਬਲਿਆਂ ’ਚੋਂ ਗਗਨਦੀਪ ਕੌਰ (+1 ਸਾਇੰਸ) ਨੇ ਪਹਿਲਾ ਅਤੇ ਬੀ.ਐਸ.ਸੀ (ਇਕਨਾਮਿਕਸ ਤੀਜਾ ਸਮੈਸਟਰ) ਦੀ ਕਿਰਨਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।ਕਾਰਡ ਬਣਾਉਣ ਵਿੱਚ ਬੀ.ਕਾਮ ਸਮੈਸਟਰ ਪਹਿਲਾ ਦੀ ਅੰਜਲੀ ਨੇ ਪਹਿਲਾ ਅਤੇ ਕਰਨ ਦੁਪਿੰਦਰਬੀਰ ਕੌਰ ਬੀ.ਏ ਸਮੈਸਟਰ ਤੀਜਾ ਨੇ ਦੂਜਾ ਸਥਾਨ ਹਾਸਲ ਕੀਤਾ।
ਰੰਗੋਲੀ ਪ੍ਰਤਿਯੋਗਤਾ ’ਚੋਂ ਬੀ.ਐਸ.ਸੀ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਅਤੇ ਸਿਮਰਨ ਨੇ ਪਹਿਲਾ ਸਥਾਨ ਅਤੇ +2 ਸਾਇੰਸ ਦੀਆਂ ਰਵਨੀਤ ਕੌਰ ਅਤੇ ਕਿਰਨਪ੍ਰੀਤ ਕੌਰ (ਬੀ.ਏ ਸਮੈਸਟਰ ਪਹਿਲਾ) ਨੇ ਦੂਜਾ ਸਥਾਨ ਹਾਸਲ ਕੀਤਾ।ਮਹਿੰਦੀ ਲਗਾਉਣ ’ਚ +1 ਸਾਇੰਸ ਦੀ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ ਅਤੇ ਬੀ.ਕਾਮ ਸਮੈਸਟਰ ਪਹਿਲਾ ਦੀ ਅੰਜਲੀ ਨੇ ਦੂਜਾ ਸਥਾਨ ਹਾਸਲ ਕੀਤਾ।ਇਨ੍ਹਾਂ ਮੁਕਾਬਲਿਆਂ ਤੋਂ ਇਲਾਵਾ ਪੰਜਾਬਣ ਮੁਟਿਆਰਾਂ ਵਿੱਚਕਾਰ ਲੋਕ ਗੀਤ ਅਤੇ ਗਿੱਧੇ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਦੇ ਆਧਾਰ ’ਤੇ ਬੀ.ਏ ਸਮੈਸਟਰ ਪਹਿਲਾ ਦੀ ਵਿਦਿਆਰਥਣ ਭਾਵਨਾ ਨੂੰ ‘ਮਿਸ ਤੀਜ’ ਅਤੇ ਬੀ. ਏ. ਸਮੈਸਟਰ ਤੀਜਾ ਦੀ ਵਿਦਿਆਰਥਣ ਖੁਸ਼ਦੀਪ ਕੌਰ ਨੂੰ ‘ਮਿਸ ਪੰਜਾਬਣ’ ਦੇ ਖਿਤਾਬ ਨਾਲ ਨਿਵਾਜਿਆ ਗਿਆ। ਵਿਦਿਆਰਥਣਾਂ ਵਿੱਚਕਾਰ ਤੀਜ ਦੇ ਮੇਲੇ ਪ੍ਰਤੀ ਵਿਸ਼ੇਸ਼ ਉਤਸ਼ਾਹ ਅਤੇ ਜੋਸ਼ ਵੇਖਣ ਨੂੰ ਮਿਲਿਆ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥਣਾਂ ਨਾਲ ਪੰਜਾਬੀ ਸੱਭਿਆਚਾਰ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਡੇ ਸੱਭਿਆਚਾਰ ਦਾ ਇੱਕ ਅਮੀਰ ਵਿਰਸਾ ਹੈ ਜਿਸਦੀ ਸੰਭਾਲ ਨੌਜਵਾਨ ਪੀੜ੍ਹੀ ਨੂੰ ਇਸਦੀ ਜਾਣਕਾਰੀ ਦੇ ਕੇ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਸਮੂਹ ਅਧਿਆਪਕਾਂ ਦੁਆਰਾ ਤੀਆਂ ਦਾ ਮੇਲਾ ਮਨਾਉਣ ਦੇ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਵੀ ਕੀਤੀ।ਮੇਲੇ ਦੇ ਮਾਹੌਲ ਨੂੰ ਹੋਰ ਸਜੀਵ ਬਣਾਉਣ ਲਈ ਕਾਲਜ ਵਿੱਚ ਖਾਣ ਪੀਣ ਦੇ ਕਈ ਤਰ੍ਹਾਂ ਦੇ ਸਟਾਲ ਵੀ ਲਗਵਾਏ ਗਏ।ਇਸ ਮੌਕੇ ਡਾ. ਪ੍ਰਭਜੀਤ ਕੌਰ, ਪ੍ਰੋ. ਰੋਹਿਤ ਕਾਕੜੀਆ, ਪ੍ਰੋ. ਜਗਦੀਪ ਕੌਰ, ਪ੍ਰੋ. ਅੰਜਨਾ ਸਮੇਤ ਸਮੂਹ ਸਟਾਫ ਨੇ ਵਿਸ਼ੇਸ਼ ਭੂਮਿਕਾ ਨਿਭਾਈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply