ਪੱਟੀ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਮਨੁੱਖਤਾ ਦੇ ਭਲੇ ਵਿਚ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ (ਰਜਿ:) ਪੱਟੀ ਵੱਲੋ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ
ਸਹਿਯੋਗ ਨਾਲ ਲੋੜਵੰਦਾਂ ਮਦਦ ਲਗਾਤਾਰ ਕੀਤੀ ਜਾਂਦੀ ਹੈ। ਟਰੱਸਟ ਦੇ ਮੁੱਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਹਰ ਮਹੀਨੇ ਦੇ ਪਹਿਲੇ ਐਤਵਾਰ 45 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਦੀ ਸੇਵਾ ਦਿੱਤੀ ਜਾਂਦੀ ਹੈ।ਉਨਾਂ ਦੱਸਿਆ ਕਿ ਉਕਤ ਪਰਿਵਾਰਾਂ ਵਿਚ ਕੁੱਝ ਵਿਧਵਾਂ ਔਰਤਾਂ, ਅੰਗਹੀਣ ਅਤੇ ਕੁੱਝ ਬਜ਼ੁੱਰਗ ਪਰਿਵਾਰ ਸ਼ਾਮਲ ਹਨ।ਉਨਾਂ ਨੇ ਕਿਹਾ ਕਿ ਉਕਤ ਪਰਿਵਾਰਾਂ ਨੂੰ ਪਿਛਲੇ 8 ਮਹੀਨਿਆਂ ਤੋ ਰਾਸ਼ਨ ਦੀ ਸੇਵਾ ਦਿੱਤੀ ਜਾ ਰਹੀ ਹੈ।ਇਸ ਮੌਕੇ ਅਵਤਾਰ ਸਿੰਘ, ਬਲਬੀਰ ਸਿੰਘ, ਜਸਪਾਲ ਸਿੰਘ, ਗੁਰਪਿੰਦਰ ਸਿੰਘ, ਸ਼ਮਿੰਦਰ ਸਿੰਘ ਵਕੀਲ, ਜਗਜੀਤ ਸਿੰਘ, ਡਾ. ਸਰਬਪ੍ਰੀਤ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media