ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਮਾਨਯੋਗ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਲਗਾਈ
ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਬਲਾਕ ਨਾਰੋਟ ਜੈਮਲ ਸਿੰਘ ਦੇ ਪਿੰਡ ਤਲੂਰ ਅਤੇ ਮੰਜੀਰੀ ਰਾਜਪੂਤਾਂ ਵਿੱਚ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਮੁਹਿੰਮ ਤਹਿਤ ਕੀਤੀ ਮਿਿਟੰਗ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ, ਡਾ. ਪਿ੍ਰਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਜਤਿੰਦਰ ਕੁਮਾਰ ਤਲੂਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਬੈਂਸ ਸਿੰਘ ਨੇ ਕਿਹਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਕਾਰਨ ਪੈਦਾ ਹੋਏ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘਟ ਜਾਦੀ ਹੈ, ਜਿਸ ਕਾਰਨ ਸੜਕੀ ਦੁਰਘਟਨਾਵਾਂ ਵੱਧ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ।ਉਨਾਂ ਕਿਹਾ ਕਿ ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਲਗਾਏ ਦਰੱਖਤ ਸੜ ਕੇ ਨਸਟ ਹੋ ਜਾਂਦੇ ਹਨ।ਜਿਸ ਕਾਰਨ ਬਹੁਤ ਸਾਰੇ ਕਿਸਾਨਾਂ ਦੇ ਮਿੱਤਰ ਪੰਛੀ ਆਪਣੇ ਪਰਿਵਾਰਕ ਵਾਧੇ ਲਈ ਆਂਡੇ ਖੇਤਾਂ ਅਤੇ ਖੇਤਾਂ ਦੀਆਂ ਵੱਟਾਂ ਉੱਪਰ ਦਿੰਦੇ ਹਨ ਅਤੇ ਇਨਾਂ ਅੰਡਿਆਂ ਤੋਂ ਪੈਦਾ ਹੋਣ ਵਾਲੇ ਬੱਚੇ ਜਨਮ ਤੋਂ ਪਹਿਲਾਂ ਹੀ ਅੱਗ ਨਾਲ ਸੜ ਕੇ ਖਤਮ ਹੋ ਜਾਂਦੇ ਹਨ।ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਖੇਤੀ ਉਤਪਾਦਾਂ ਦੇ ਮੰਡੀਕਰਨ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਖੇਤੀ ਉਤਪਾਦਾਂ ਦੇ ਮੁੱਲ ਵਾਧਾ, ਵਧੀਆ ਡੱਬਾਬੰਦੀ, ਲੇਬਲਿੰਗ ਕਰਕੇ ਖੁਦ ਮੰਡੀਕਰਨ ਕਰਨ ਦੀ ਸਲਾਹ ਦਿੱਤੀ।ਉਨਾਂ ਕਿਹਾ ਕਿ ਸਰਕਾਰੀ ਹਦਾਇਤਾਂ ਮੁਤਾਬਿਕ ਝੋਨੇ ਦੀ ਕਟਾਈ ਵੇਲੇ ਕੋਈ ਵੀ ਕੰਬਾਈਨ ਬਿਨਾਂ ਐਸ.ਐਮ.ਐਸ ਤੋਂ ਬਗੈਰ ਨਹੀਂ ਚੱਲ ਸਕੇਗੀ।ਡਾ. ਪਿ੍ਰਤਪਾਲ ਸਿੰਘ ਨੇ ਕਿਸਾਨਾਂ ਨੂੰ ਝੋਨੇ ੳਤੇ ਬਾਸਮਤੀ ਨੂੰ ਲੱਗਣ ਵਾਲੇ ਕੀੜਿਆਂ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ।ਮੌਕੇ `ਤੇ ਮੌਜੂਦ ਕਿਸਾਨਾਂ ਨੇ ਵਿਸ਼ਵਾਸ਼ ਦਵਾਇਆ ਕਿ ਪਹਿਲਾਂ ਦੀ ਤਰਾਂ ਇਸ ਵਾਰ ਵੀ ਝੋਨੇ ਦੀ ਕਟਾਈ ਤੋਂ ਬਾਅਦ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media