ਅੰਮ੍ਰਿਤਸਰ, 17 ਫਰਵਰੀ (ਜਸਬੀਰ ਸਿੰਘ ਸੱਗੂ)- ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇੜੇ ਪੈਂਦੀ ਅਬਾਦੀ ਗੰਡਾ ਸਿੰਘ ਕਲੋਨੀ ਵਿਖੇ ਇਲਾਕੇ ਵਾਸੀ ਸੰਗਤਾਂ ਵੱਲੋਂ ਪਹਿਲਾ ਸਲਾਨਾ ਕੀਰਤਨ ਸਮਾਗਮ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।ਖੁੱਲੇ ਪੰਡਾਲ ਵਿੱਚ ਆਯੋਜਿਤ ਕੀਤੇ ਗਏ ਇਸ ਸਮਾਗਮ ਦੌਰਾਨ ਸੇਵਕ ਜਥਾ ਸ੍ਰੀ ਸੁਖਮਨੀ ਸਾਹਿਬ (ਬੀਬੀਆਂ) ਵੱਲੋਂ ਭੈਣ ਰਾਣੀ ਤੇ ਹੋਰ ਸੰਗਤਾਂ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ, ਜਿਸ ਤੋਂ ਬਾਅਦ ਗੁਰਮਤਿ ਸਤਿਸੰਗ ਸਭਾ ਬੀਬੀ ਕੌਲਾਂ ਜੀ ਦੇ ਨਿਸ਼ਕਾਮ ਕੀਰਤਨੀਏ ਭਾਈ ਹਰਵਿੰਦਰ ਸਿੰਘ ਲਿਟਲ ਤੇ ਉਨ੍ਹਾਂ ਦੇ ਸਾਥੀਆਂ ਨੇ ਸ਼ਬਦ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਗੁਰੂ ਮਹਾਰਾਜ ਦੇ ਹਜ਼ੂਰ ਇਲਾਕਾ ਵਾਸੀਆਂ ਦਰਮਿਆਨ ਆਪਸੀ ਭਾਈਚਾਰੇ, ਸੁੱਖ ਸ਼ਾਂਤੀ ਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਇਸ ਸਮਾਗਮ ਵਿੱਚ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ, ਸੀਨੀ: ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਸਾਬਕਾ ਕੌਂਸਲਰ ਜਸਬੀਰ ਸਿੰਘ ਸ਼ਾਮ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ।ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰ: ਬੁਲਾਰੀਆ ਨੇ ਕਿਹਾ ਕਿ ਰਲ ਮਿਲ ਕੇ ਧਾਰਮਿਕ ਸਮਾਗਮ ਮਨਾਉਣੇ ਬਹੁਤ ਹੀ ਵਧੀਆ ਉਪਰਾਲਾ ਹੈ, ਜਿਸ ਨਾਲ ਆਪਸੀ ਪਿਆਰ ਵਧਦਾ ਹੈ।ਉਨ੍ਹਾਂ ਨੇ ਕਿਹਾ ਕਿ ਗੁਰੂ ਮਹਾਰਾਜ ਜੀ ਦੀ ਅਪਾਰ ਬਖਸ਼ਿਸ਼ ਦੁਆਰਾ ਉਨ੍ਹਾਂ ਦੀ ਜੋ ਸੇਵਾ ਲੱਗੀ ਹੈ, ਉਸ ਨੂੰ ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਨਿਭਾਅ ਰਹੇ ਹਨ ਅਤੇ ਇਲਾਕਾ ਵਾਸੀਆਂ ਦੀਆਂ ਦੁੱਖ ਤਕਲੀਫਾਂ ਤੇ ਮੁਸ਼ਕਲਾਂ ਹੱਲ ਕਰਵਾਉਣੀਆਂ ਉਨ੍ਹਾਂ ਦਾ ਪਹਿਲਾ ਫਰਜ਼ ਹੈ।ਇਸ ਮੌਕੇ ਭੁਪਿੰਦਰ ਸਿੰਘ ਸੰਧੂ ਤੇ ਇਲਾਕਾ ਵਾਸੀਆਂ ਵੱਲੋਂ ਸੰਸਦੀ ਸਕੱਤਰ ਬੁਲਾਰੀਆ, ਟਰੱਕਾਂ ਵਾਲਾ, ਸ਼ਾਮ ਤੇ ਹੋਰ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮਾਗਮ ਵਿੱਚ ਭੁਪਿੰਦਰ ਸਿੰਘ ਸੰਧੂ ਐਡੀਸ਼ਨਲ ਸਕੱਤਰ, ਜਸਵੰਤ ਸਿੰਘ ਸੀਨੀ: ਮੀਤ ਪ੍ਰਧਾਨ, ਹਰਬੰਸ ਸਿੰਘ ਬੇਦੀ, ਮਹਿੰਦਰ ਸਿੰਘ ਰਿਟਾਇਰਡ ਐਸ.ਐਚ.ਓ., ਅਮਰਜੀਤ ਸਿੰਘ ਬੋਬੀ ਪੀ.ਏ ਪ੍ਰਧਾਨ, ਬਲਵੰਤ ਸਿੰਘ, ਸਤਨਾਮ ਸਿੰਘ, ਸਤਨਾਮ ਸਿੰਘ ਯੂਥ ਅਕਾਲੀ ਆਗੂ, ਬਾਬਾ ਸੰਤੋਖ ਸਿੰਘ, ਗੁਰਿੰਦਰ ਸਿੰਘ, ਅਮਰੀਕ ਸਿੰਘ, ਸਤਿੰਦਰ ਸਿੰਘ ਬਿੱਲਾ, ਸੁਖਬੀਰ ਸਿੰਘ, ਚਨਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …