Saturday, December 21, 2024

ਛੀਨਾ ਨੇ ਅਮਿਤ ਸ਼ਾਹ ਨੂੰ ਭਾਜਪਾ ਦਾ ਕੌਮੀ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ


ਅੰਮ੍ਰਿਤਸਰ, 9  ਜੁਲਾਈ ( ਪ੍ਰੀਤਮ ਸਿੰਘ)- ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਭਾਜਪਾ ਦੇ ਉੱਘੇ ਆਗੂ ਸ੍ਰੀ ਅਮਿਤ ਸ਼ਾਹ ਨੂੰ ਭਾਰਤ ਦੀ ਸਭ ਤੋਂ ਵੱਡੀ ਪਾਰਟੀ ਦੇ ਕੌਮੀ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਸ਼ਾਹ ਪਾਰਟੀ ਨੂੰ ਕੌਮੀ ਪੱਧਰ ‘ਤੇ ਮਜ਼ਬੂਤ ਕਰਨ ‘ਚ ਪਹਿਲਾ ਹੀ ਅਹਿਮ ਭੂਮਿਕਾ ਨਿਭਾਅ  ਚੁੱਕੇ ਹਨ ਜਿਸ ਦਾ ਨਤੀਜਾ ਅਸੀ ਭਾਜਪਾ ਵੱਲੋਂ ਪਿਛਲੀਆਂ ਲੋਕ ਸਭਾ ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਦੇ ਤੌਰ ‘ਤੇ ਉਭਰ ਕੇ ਕੇਂਦਰ ‘ਚ ਸਰਕਾਰ ਦਾ ਗਠਨ ਕਰਨਾ ਸੀ । ਸ: ਛੀਨਾ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਪਾਰਟੀ ਨੂੰ ਰਾਸ਼ਟਰੀ ਪੱਧਰ ‘ਤੇ ਹੋਰ ਮਜ਼ਬੂਤ ਅਤੇ ਚੁਸਤ-ਦਰੁਸਤ ਕਰਨ ਲਈ ਸ੍ਰੀ ਸ਼ਾਹ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ‘ਚ ਸ੍ਰੀ ਸ਼ਾਹ ਦੀ ਭੂਮਿਕਾ ਅਤੀ ਮਹੱਤਵਪੂਰਨ ਰਹੀ, ਜਿਨ੍ਹਾਂ ਦੀ ਮਿਹਨਤ ਸਦਕਾ ਪਾਰਟੀ ਨੇ ਇਤਿਹਾਸਕ ਜਿੱਤ ਹਾਸਲ ਕੀਤੀPPN090712 ਸੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸ੍ਰੀ ਅਰੁਣ ਜੇਤਲੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ੍ਰੀ ਸ਼ਾਹ ਹੀ ਪਾਰਟੀ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰ ਸਕਦੇ ਹਨ। ਸ: ਛੀਨਾ ਨੇ ਕਿਹਾ ਕਿ ਸ੍ਰੀ ਸ਼ਾਹ ਪਾਰਟੀ ਨੂੰ ਰਾਸ਼ਟਰੀ ਪੱਧਰ ‘ਤੇ ਹਰ ਰਾਜ ‘ਚ ਹੋਰ ਮਜ਼ਬੂਤ ਕਰਨਗੇ ਤੇ ਆਉਣ ਵਾਲੀਆਂ ਚੋਣਾਂ ‘ਚ ਪਾਰਟੀ ਦੀ ਕਾਰਗੁਜ਼ਾਰੀ ਹੋਰ ਵਧੀਆ ਹੋਵੇਗੀ। 

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …

Leave a Reply